DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਉਪ ਰਾਸ਼ਟਰਪਤੀ ਚੋਣ: ਖੜਗੇ ਨੇ ਵਿਰੋਧੀ ਧਿਰ ਦੇ ਆਗੂਆਂ ਨਾਲ ਰੈੱਡੀ ਦੀ ਜਾਣ-ਪਛਾਣ ਕਰਵਾਈ

ਵਿਰੋਧੀ ਪਾਰਟੀਆਂ ਦੇ ਸਾਂਝੇ ੳੁਮੀਦਵਾਰ ਨੂੰ ਭਾਰਤੀ ਨਿਆਂ ਸ਼ਾਸਤਰ ਦੀ ੳੁੱਘੀ ਸ਼ਖ਼ਸੀਅਤ ਦੱਸਿਆ; ਮੋਦੀ ਸਰਕਾਰ ’ਤੇ ਜਲਦਬਾਜ਼ੀ ਵਿੱਚ ਬਿੱਲ ਪਾਸ ਕਰਨ ਦੇ ਦੋਸ਼
  • fb
  • twitter
  • whatsapp
  • whatsapp
featured-img featured-img
ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬੀ ਸੁਦਰਸ਼ਨ ਰੈੱਡੀ ਦਾ ਸਵਾਗਤ ਕਰਦੇ ਹੋਏ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਹੋਰ। -ਫੋਟੋ: ਪੀਟੀਆਈ
Advertisement

ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਸੰਵਿਧਾਨ ਸਦਨ (ਪੁਰਾਣੀ ਸੰਸਦ) ਦੇ ਕੇਂਦਰੀ ਹਾਲ ਵਿੱਚ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਆਪਣੇ ਸਾਂਝੇ ਉਮੀਦਵਾਰ ਬੀ. ਸੁਦਰਸ਼ਨ ਰੈੱਡੀ ਦਾ ਸਵਾਗਤ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਰੈੱਡੀ ਦੀ ਜਾਣ-ਪਛਾਣ ਕਰਵਾਉਂਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਅਜਿਹੇ ਵਿਅਕਤੀ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਲਿਆ ਹੈ, ਜੋ ਸੰਵਿਧਾਨਕ ਸਿਧਾਂਤਾਂ ਪ੍ਰਤੀ ਸਮਰਪਿਤ ਹੈ। ਰੈੱਡੀ ਨੂੰ ਭਾਰਤੀ ਨਿਆਂ ਸ਼ਾਸਤਰ ਵਿੱਚ ਪ੍ਰਮੁੱਖ ਸ਼ਖ਼ਸੀਅਤ ਦੱਸਦੇ ਹੋਏ ਖੜਗੇ ਨੇ ਕਿਹਾ ਕਿ ਉਹ ਨਿਆਂ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਲਈ ਪ੍ਰਸਿੱਧ ਹਨ ਅਤੇ ਸਮਾਜਿਕ, ਆਰਥਿਕ ਤੇ ਸਿਆਸੀ ਬਰਾਬਰੀ ਦੇ ਨਿਡਰ ਚੈਂਪੀਅਨ ਰਹੇ ਹਨ। ਉਨ੍ਹਾਂ ਨੇ ਅਜਿਹੇ ਇਤਿਹਾਸਕ ਫੈਸਲੇ ਦਿੱਤੇ ਹਨ ਜਿਨ੍ਹਾਂ ਨਾਲ ਭਾਰਤ ਦਾ ਲੋਕਤੰਤਰ ਮਜ਼ਬੂਤ ਹੋਇਆ ਹੈ।

ਕਾਂਗਰਸ ਪ੍ਰਧਾਨ ਨੇ ਕਿਹਾ, ‘‘ਉਪ ਰਾਸ਼ਟਰਪਤੀ ਦੇ ਅਹੁਦੇ ਦੀ ਇਹ ਚੋਣ ਸਿਰਫ਼ ਇਕ ਅਹੁਦੇ ਲਈ ਚੋਣ ਨਹੀਂ ਹੈ, ਬਲਕਿ ਇਹ ਸਾਡੇ ਰਾਸ਼ਟਰ ਦੀ ਆਤਮਾ ਲਈ ਇਕ ਵਿਚਾਰਕ ਜੰਗ ਹੈ। ਹਾਲਾਂਕਿ, ਸੱਤਾਧਾਰੀ ਪਾਰਟੀ ਨੇ ਆਰਐੱਸਐੱਸ ਦੀ ਵਿਚਾਰਧਾਰਾ ਨੂੰ ਚੁਣਿਆ ਹੈ ਪਰ ਅਸੀਂ ਸੰਵਿਧਾਨ ਅਤੇ ਉਸ ਦੀਆਂ ਕੀਮਤਾਂ ਨੂੰ ਆਪਣਾ ਮਾਰਗਦਰਸ਼ਕ ਮੰਨਦੇ ਹਾਂ।’’ ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਵਿਰੋਧੀ ਧਿਰ ਨਾਲ ਪੱਖਪਾਤ ਕੀਤਾ ਹੈ। ਉਨ੍ਹਾਂ ਸਰਕਾਰ ’ਤੇ ਸੰਸਦ ਵਿੱਚ ਜਲਦਬਾਜ਼ੀ ਵਿੱਚ ਅਤੇ ਵਿਰੋਧੀ ਪਾਰਟੀਆਂ ਦੇ ਵਾਕਆਊਟ ਦੇ ਬਾਵਜੂਦ ਬਿੱਲ ਪਾਸ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਗਾਇਆ, ‘‘ਮੋਦੀ ਸਰਕਾਰ ਜਲਦਬਾਜ਼ੀ ਵਿੱਚ ਬਿੱਲ ਪਾਸ ਕਰ ਰਹੀ ਹੈ। ਸੰਸਦ ਮੈਂਬਰਾਂ ਨੂੰ ਬੋਲਣ ਦੀ ਇਜਾਜ਼ਤ ਨਾ ਦੇ ਕੇ ਸਪੀਕਰ ਨੇ ਵੀ ਇਸ ਵਿੱਚ ਭੂਮਿਕਾ ਨਿਭਾਈ ਹੈ।’’ ਇਸ ਮੀਟਿੰਗ ਦੌਰਾਨ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸਪੀ) ਦੇ ਆਗੂ ਸ਼ਰਦ ਪਵਾਰ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਡੀਐੱਮਕੇ ਦੇ ਤਿਰੁਚੀ ਸ਼ਿਵਾ, ਸ਼ਿਵ ਸੈਨਾ (ਯੂਬੀਟੀ) ਦੇ ਆਗੂ ਸੰਜੈ ਰਾਊਤ ਅਤੇ ਤ੍ਰਿਣਮੂਲ ਕਾਂਗਰਸ ਦੀ ਸ਼ਤਾਬਦੀ ਰਾਏ ਸਣੇ ਵਿਰੋਧੀ ਧਿਰ ਦੇ ਕਈ ਆਗੂ ਹਾਜ਼ਰ ਸਨ। ਉਪ ਰਾਸ਼ਟਰਪਤੀ ਦੇ ਉਮੀਦਵਾਰ ਦਾ ਸਵਾਗਤ ਕਰਦੇ ਸਮੇਂ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਵੀ ਮੌਜੂਦ ਸਨ।

Advertisement

ਸੰਵਿਧਾਨ ਦੇ ਰੱਖਿਅਕਾਂ ਤੇ ਹਮਲਾਵਰਾਂ ਦਰਮਿਆਨ ਲੜਾਈ: ਰਾਹੁਲ

ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਰੈੱਡੀ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸੰਵਿਧਾਨ ’ਤੇ ਹਮਲਾ ਕਰਨ ਵਾਲਿਆਂ ਅਤੇ ਇਸ ਦੇ ਰੱਖਿਅਕਾਂ ਦਰਮਿਆਨ ਜੰਗ ਜਾਰੀ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਦਾਅਵਾ ਕੀਤਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਚੋਣਾਂ ‘ਚੋਰੀ ਕਰਨ’ ਤੋਂ ਬਾਅਦ ਭਾਜਪਾ ਹੁਣ ਬਿਹਾਰ ਚੋਣ ਵੀ ਚੋਰੀ ਕਰਨ ਦੀ ਕੋਸ਼ਿਸ਼ ਕਰੇਗੀ, ਪਰ ਜਨਤਾ ਹੁਣ ਸਮਝ ਚੁੱਕੀ ਹੈ ਅਤੇ ਅਜਿਹਾ ਨਹੀਂ ਹੋਣ ਦੇਵੇਗੀ।

Advertisement
×