ਉਪ ਰਾਸ਼ਟਰਪਤੀ ਚੋਣ: ਰਾਸ਼ਿਦ ਨੂੰ ਵੋਟ ਪਾਉਣ ਦੀ ਇਜਾਜ਼ਤ
ਇੱਥੋਂ ਦੀ ਅਦਾਲਤ ਨੇ ਅੱਜ ਜੰਮੂ ਕਸ਼ਮੀਰ ਦੇ ਬਾਰਾਮੁਲਾ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਨੂੰ 9 ਸਤੰਬਰ ਨੂੰ ਹੋਣ ਵਾਲੀ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ। ਵਧੀਕ ਸੈਸ਼ਨ ਜੱਜ ਚੰਦਰ ਜੀਤ ਨੇ ਰਾਸ਼ਿਦ ਦੀ...
Advertisement
ਇੱਥੋਂ ਦੀ ਅਦਾਲਤ ਨੇ ਅੱਜ ਜੰਮੂ ਕਸ਼ਮੀਰ ਦੇ ਬਾਰਾਮੁਲਾ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਨੂੰ 9 ਸਤੰਬਰ ਨੂੰ ਹੋਣ ਵਾਲੀ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ। ਵਧੀਕ ਸੈਸ਼ਨ ਜੱਜ ਚੰਦਰ ਜੀਤ ਨੇ ਰਾਸ਼ਿਦ ਦੀ ਵੋਟ ਪਾਉਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਮਨਜ਼ੂਰ ਕਰ ਲਈ। ਅਦਾਲਤ ਨੇ ਇਸ ਤੋਂ ਪਹਿਲਾਂ ਰਾਸ਼ਿਦ ਨੂੰ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ 24 ਜੁਲਾਈ ਤੋਂ 4 ਅਗਸਤ ਤੱਕ ਹਿਰਾਸਤੀ ਪੈਰੋਲ ਦਿੱਤੀ ਸੀ। ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਦੇ ਵਕੀਲ ਵਿਖਿਆਤ ਓਬਰਾਏ ਨੇ ਹਾਲਾਂਕਿ, ਕਿਹਾ ਕਿ ਰਾਸ਼ਿਦ ਨੂੰ ਵਾਅਦਾ ਕਰਨਾ ਹੋਵੇਗਾ ਕਿ ਉਹ ਯਾਤਰਾ ਦੇ ਖਰਚਿਆਂ ਦੀ ਅਦਾਇਗੀ ਖੁਦ ਕਰਨਗੇ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਰਾਸ਼ਿਦ ਨੂੰ 2017 ਦੇ ਅਤਿਵਾਦ ਫੰਡਿੰਗ ਮਾਮਲੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਤਹਿਤ ਗ੍ਰਿਫਤਾਰ ਕੀਤਾ ਸੀ। ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ।
Advertisement
Advertisement