ਨਵੀਂ ਦਿੱਲੀ, 19 ਦਸੰਬਰ
ਲੋਕ ਸਭਾ ਵਿੱਚ ਕਾਂਗਰਸੀ ਆਗੂ ਅਧੀਰ ਰੰਜਨ ਨੇ ਸਪੀਕਰ ਓਮ ਬਿਰਲਾ ਨੂੰ ਐਤਵਾਰ ਨੂੰ ਪੱਤਰ ਲਿਖ ਕੇ 1971 ਵਿੱਚ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਯੋਗਦਾਨ ਨੂੰ ਸਹੀ ਇਤਿਹਾਸਕ ਸੰਦਰਭ ਵਿੱਚ ਪੇਸ਼ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਮਨਾਏ ਗਏ ਵਿਜੈ ਦਿਵਸ ਮੌਕੇ ਭਾਜਪਾ ਸਰਕਾਰ ਵੱਲੋਂ ਇੰਦਰਾ ਗਾਂਧੀ ਦਾ ਜ਼ਿਕਰ ਵੀ ਨਹੀਂ ਕੀਤਾ ਗਿਆ ਸੀ ਤੇ ਵਿਰੋਧੀ ਧਿਰਾਂ ਨੇ ਇਸ ਗੱਲ ਉੱਤੇ ਨਾਰਾਜ਼ਗੀ ਜਤਾਈ ਸੀ। ਅਧੀਰ ਰੰਜਨ ਨੇ ਸਪੀਕਰ ਨੂੰ ਯਾਦ ਦਿਵਾਇਆ ਕਿ ਇੰਦਰਾ ਗਾਂਧੀ ਦੇ ਹੌਸਲੇ ਤੇ ਦ੍ਰਿੜ ਵਿਸ਼ਵਾਸ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਹੀ ਦੇਸ਼ ਨੇ ਪਾਕਿਸਤਾਨ ਨੂੰ ਕਰਾਰੀ ਹਾਰ ਦਿੱਤੀ ਤੇ ਬੰਗਲਾਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਮਦਦ ਕੀਤੀ। -ਪੀਟੀਆਈ