ਬੌਬੀ ਕਟਾਰੀਆ ਦੀ ਸੜਕ ਵਿਚਾਲੇ ਸ਼ਰਾਬ ਪੀਂਦੇ ਦੀ ਵੀਡੀਓ ਵਾਇਰਲ, ਕੇਸ ਦਰਜ : The Tribune India

ਬੌਬੀ ਕਟਾਰੀਆ ਦੀ ਸੜਕ ਵਿਚਾਲੇ ਸ਼ਰਾਬ ਪੀਂਦੇ ਦੀ ਵੀਡੀਓ ਵਾਇਰਲ, ਕੇਸ ਦਰਜ

ਬੌਬੀ ਕਟਾਰੀਆ ਦੀ ਸੜਕ ਵਿਚਾਲੇ ਸ਼ਰਾਬ ਪੀਂਦੇ ਦੀ ਵੀਡੀਓ ਵਾਇਰਲ, ਕੇਸ ਦਰਜ

ਦੇਹਰਾਦੂਨ, 12 ਅਗਸਤ

ਬਾਡੀ ਬਿਲਡਰ ਬੌਬੀ ਕਟਾਰੀਆ ਦੀ ਦੇਹਰਾਦੂਨ-ਮਸੂਰੀ ਸੜਕ ਵਿਚਾਲੇ ਕੁਰਸੀ ਡਾਹ ਕੇ ਸ਼ਰਾਬ ਪੀਣ ਦੀ ਇੱਕ ਵੀਡੀਓ ਵਾਇਰਲ ਹੋਣ ਮਗਰੋਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕਟਾਰੀਆ ਦੇ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਇਸ ਵੀਡੀਓ ਵਿੱਚ ‘ਰੋਡਜ਼ ਆਪਣੇ ਬਾਪ ਕੀ’ ਦੇ ਬੋਲ ਵਾਲਾ ਗੀਤ ਵੀ ਸੁਣਾਈ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਕਟਾਰੀਆ ਪਹਿਲਾਂ ਤੋਂ ਹੀ ਆਪਣੀ ਇੱਕ ਪੁਰਾਣੀ ਵੀਡੀਓ ਨੂੰ ਲੈ ਕੇ ਵਿਵਾਦ ਵਿੱਚ ਹੈ। ਇਸ ਵਿੱਚ ਉਹ ਸਪਾਈਸ ਜੈੱਟ ਦੇ ਇੱਕ ਜਹਾਜ਼ ਵਿੱਚ ਸਿਗਰਟਨੋਸ਼ੀ ਕਰਦਾ ਦਿਖਾਈ ਦੇ ਰਿਹਾ ਹੈ, ਜਿਸ ਦਾ ਨੋਟਿਸ ਲੈਂਦਿਆਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਜਾਂਚ ਦੇ ਆਦੇਸ਼ ਦਿੱਤੇ ਸਨ। ਸੜਕ ਵਿਚਾਲੇ ਬੈਠ ਕੇ ਸ਼ਰਾਬ ਪੀਣ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਪੁਲੀਸ ਨੇ ਕਟਾਰੀਆ ਖਿਲਾਫ਼ ਦੇਹਰਾਦੂਨ ਦੇ ਛਾਉਣੀ ਥਾਣਾ ਖੇਤਰ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਛੇ ਦਿਨ ਮਗਰੋਂ ਨਹਿਰ ’ਚੋਂ ਮਿਲੀ ਲਾਸ਼; ਲੜਕੀ ਨੂੰ ਰਿਜ਼ੌਰਟ ਦੇ ਗਾਹਕਾਂ ...

ਹਿਮਾਚਲ ਦੇ ਵੋਟਰ ਮੁੜ ਭਾਜਪਾ ਦੇ ਹੱਕ ’ਚ: ਮੋਦੀ

ਹਿਮਾਚਲ ਦੇ ਵੋਟਰ ਮੁੜ ਭਾਜਪਾ ਦੇ ਹੱਕ ’ਚ: ਮੋਦੀ

ਮੀਂਹ ਕਾਰਨ ਮੰਡੀ ਰੈਲੀ ’ਚ ਨਹੀਂ ਪਹੁੰਚ ਸਕੇ ਪ੍ਰਧਾਨ ਮੰਤਰੀ; ਵੀਡੀਓ-ਕਾ...

ਅੱਸੂ ਦੀ ਝੜੀ: ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਅੱਸੂ ਦੀ ਝੜੀ: ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ’ਚ ਕਈ ਥਾਵਾਂ ’ਤੇ ਫਸਲਾਂ ਵਿਛੀਆਂ; ਝਾੜ ਪ੍ਰਭਾਵਿਤ ਹੋਣ ਦਾ ਖਦਸ਼ਾ

ਸ਼ਹਿਰ

View All