ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Video: ਮਹਾਤਮਾ ਫੂਲੇ ਤੋਂ ਪ੍ਰੇਰਨਾ ਲੈ ਕੇ ਮੋਦੀ ਕਰ ਰਹੇ ਨੇ ਔਰਤਾਂ ਨੂੰ ਸਿੱਖਿਅਤ: ਨਾਇਬ ਸੈਣੀ

Haryana CM Nayab Singh Saini pays tributes to Mahatma Jyotirao Phule; ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮਹਾਰਾਸ਼ਟਰ ਦੇ ਪੁਣੇ ਵਿਚ ਉਸ ਸਥਾਨ ’ਤੇ ਪੁੱਜੇ ਜਿਥੋਂ ਮਹਾਤਮਾ ਫੂਲੇ ਤੇ ਮਾਤਾ ਸਵਿਤਰੀ ਬਾਈ ਫੂਲੇ ਨੇ ਸ਼ੁਰੂ ਕੀਤਾ ਸੀ ਪਹਿਲਾ ਸਕੂਲ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 11 ਨਵੰਬਰ

Advertisement

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਮਹਾਰਾਸ਼ਟਰ ਪੁੱਜੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਪੁਣੇ ਵਿਚ ਉਸ ਸਥਾਨ ਉਤੇ ਪੁੱਜੇ ਜਿਥੋਂ ਮਹਾਨ ਸਮਾਜ ਸੁਧਾਰਕ ਮਹਾਤਮਾ ਜੋਤੀਰਾਓ ਫੂਲੇ ਤੇ ਉਨ੍ਹਾਂ ਦੀ ਪਤਨੀ ਮਾਤਾ ਸਵਿਤਰੀ ਬਾਈ ਫੂਲੇ ਨੇ ਔਰਤਾਂ, ਬੱਚੀਆਂ ਤੇ ਦਲਿਤਾਂ-ਅਛੂਤਾਂ ਲਈ ਦੇਸ਼ ਦਾ ਪਹਿਲਾ ਸਕੂਲ ਸ਼ੁਰੂ ਕਰ ਕੇ ਉਨ੍ਹਾਂ ਲਈ ਸਿੱਖਿਆ ਦੇ ਦਰਵਾਜ਼ੇ ਖੋਲ੍ਹੇ ਸਨ।

ਇਸ ਮੌਕੇ ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, "ਅੱਜ ਮੈਨੂੰ ਇਸ ਪਵਿੱਤਰ ਧਰਤੀ ਨੂੰ ਨਮਨ ਕਰਨ ਦਾ ਮੌਕਾ ਮਿਲਣ ਉਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ, ਜਿੱਥੋਂ ਮਹਾਤਮਾ ਜੋਤੀਬਾ ਫੂਲੇ ਅਤੇ ਮਾਤਾ ਸਵਿਤਰੀ ਬਾਈ ਫੂਲੇ ਨੇ ਔਰਤਾਂ ਲਈ ਸਿੱਖਿਆ ਦੇ ਦਰਵਾਜ਼ੇ ਖੋਲ੍ਹੇ ਸਨ। ਉਨ੍ਹਾਂ ਨੇ ਸਮਾਜ ਦੇ ਸਖ਼ਤ ਵਿਰੋਧ ਦੇ ਖ਼ਿਲਾਫ਼ ਲੜਦੇ ਹੋਏ ਔਰਤਾਂ ਨੂੰ ਸਿੱਖਿਅਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ।’’

ਦੇਖੋ ਵੀਡੀਓ:

ਉਨ੍ਹਾਂ ਕਿਹਾ ਕਿ ਮਾਤਾ ਸਵਿਤਰੀ ਬਾਈ ਫੂਲੇ ਨੇ ਸਮਾਜਕ ਕੁਰੀਤੀਆਂ ਖ਼ਿਲਾਫ਼ ਲੜਦਿਆਂ ਦੇਸ਼ ਦੀ ਪਹਿਲੀ ਮਹਿਲਾ ਅਧਿਆਪਕਾ ਦੇ ਰੂਪ ਵਿਚ ਸਿੱਖਿਆ ਨੂੰ ਅੱਗੇ ਵਧਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵੀ ਮਹਾਤਮਾ ਜੋਤੀਬਾ ਫੂਲੇ ਦੇ ਸਮਾਜ ਨਾਲ ਸਬੰਧਤ ਹਨ। ਸੈਣੀ ਨੇ ਹੋਰ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮਹਾਤਮਾ ਜੋਤੀਬਾ ਫੂਲੇ ਤੋਂ ਪ੍ਰੇਰਨਾ ਲੈ ਕੇ ਹੀ ਲੜਕੀਆਂ ਨੂੰ ਸਿੱਖਿਅਤ ਕਰਨ ਅਤੇ ਗਰੀਬਾਂ ਦੇ ਸ਼ਕਤੀਕਰਨ ਲਈ ਕੰਮ ਕਰ ਰਹੇ ਹਨ।’’ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਮੋਦੀ ਦੀ ਅਗਵਾਈ ਵਿੱਚ ਮਹਾਰਾਸ਼ਟਰ ਵਿੱਚ ਆਪਣੀ ਸਰਕਾਰ ਬਣਾਵੇਗੀ।

Advertisement