DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Nakodar firing case: ਵਿਧਾਨ ਸਭਾ ਕਮੇਟੀ ਵੱਲੋਂ ਨਕੋਦਰ ਕਾਂਡ ਦੀ ਜਾਂਚ ਸ਼ੁਰੂ

ਸਾਬਕਾ ਆਈ ਏ ਐੱਸ ਅਫਸਰ ਦਰਬਾਰਾ ਸਿੰਘ ਗੁਰੂ ਦੇ ਬਿਆਨ ਕਲਮਬੰਦ

  • fb
  • twitter
  • whatsapp
  • whatsapp
Advertisement

Nakodar firing case: ਪੰਜਾਬ ਵਿਧਾਨ ਸਭਾ ਦੀ ਕਮੇਟੀ ਨੇ 1986 ’ਚ ਵਾਪਰੇ ਨਕੋਦਰ ਗੋਲੀ ਕਾਂਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮੇਟੀ ਨੇ ਪੰਜਾਬ ਦੇ ਗ੍ਰਹਿ ਵਿਭਾਗ ਤੋਂ ਇਸ ਕਾਂਡ ਨਾਲ ਸਬੰਧਤ ਰਿਕਾਰਡ ਵੀ ਤਲਬ ਕਰ ਲਿਆ ਹੈ। ਵਿਧਾਨ ਸਭਾ ਕਮੇਟੀ ਨੇ ਬੇਅਦਬੀ ਨਾਲ ਜੁੜੇ ਇਸ ਮਾਮਲੇ ਦੇ ਸਬੰਧ ’ਚ ਸਾਬਕਾ ਆਈ ਏ ਐੱਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਦੇ ਬਿਆਨ ਕਲਮਬੰਦ ਕੀਤੇ ਹਨ। ਨਕੋਦਰ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਗੁਰਨਾਮ ਸਿੰਘ ਦੇ ਭਾਣਜੇ ਰਮੇਸ਼ਇੰਦਰ ਸਿੰਘ (ਸਾਬਕਾ ਮੁੱਖ ਸਕੱਤਰ) ਤੋਂ ਵੀ ਇਸ ਮਾਮਲੇ ’ਚ ਸਹਿਯੋਗ ਮੰਗਿਆ ਹੈ।

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਕਰ ਕੇ ਸੂਬੇ ’ਚ ਮੁੜ ਬੇਅਦਬੀ ਮਾਮਲਿਆਂ ਸਬੰਧੀ ਸਿਆਸਤ ਭਖ ਗਈ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਕੋਦਰ ਗੋਲੀ ਕਾਂਡ ਦੀ ਜਾਂਚ ਲਈ ਬਣੇ ‘ਜਸਟਿਸ ਗੁਰਨਾਮ ਸਿੰਘ ਕਮਿਸ਼ਨ’ ਦੀ ਰਿਪੋਰਟ ਦਾ ਅੱਧਾ ਹਿੱਸਾ ਸਰਕਾਰੀ ਰਿਕਾਰਡ ’ਚੋਂ ਗੁੰਮ ਹੋਣ ਦਾ ਮਾਮਲਾ ਚੁੱਕਿਆ ਸੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਰਿਕਾਰਡ ’ਚੋਂ ਗੁੰਮ ਹੋਏ ਹਿੱਸੇ (ਐਕਸ਼ਨ ਟੇਕਨ ਰਿਪੋਰਟ) ਦੀ ਭਾਲ ਅਤੇ ਜਾਂਚ ਦਾ ਮਾਮਲਾ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ’ਚ ਵਿਧਾਨ ਸਭਾ ਦੀ ਕਮੇਟੀ ਨੂੰ ਸੌਂਪ ਦਿੱਤਾ ਸੀ।

Advertisement

ਪੰਜਾਬ ਵਿਧਾਨ ਸਭਾ ਕਮੇਟੀ ਨੇ ਅੱਜ ਉਪਰੋਕਤ ਮਾਮਲੇ ਦੇ ਮੁਤੱਲਕ ਜਲੰਧਰ ਦੇ ਤਤਕਾਲੀ ਐਕਟਿੰਗ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਦੇ ਬਿਆਨ ਕਲਮਬੰਦ ਕੀਤੇ ਹਨ ਜਦੋਂ ਕਿ ਸਾਬਕਾ ਮੁੱਖ ਸਕੱਤਰ ਰਮੇਸ਼ਇੰਦਰ ਸਿੰਘ ਤੋਂ ਜਸਟਿਸ ਗੁਰਨਾਮ ਸਿੰਘ ਦੀ ਜਾਂਚ ਰਿਪੋਰਟ ਬਾਰੇ ਜਾਣਕਾਰੀ ਹਾਸਲ ਕੀਤੀ। ਰਮੇਸ਼ਇੰਦਰ ਸਿੰਘ ਨੇ ਕਮੇਟੀ ਨੂੰ ਦੱਸਿਆ ਕਿ ਉਨ੍ਹਾਂ ਕੋਲ ਜਾਂਚ ਰਿਪੋਰਟ ਦਾ ਕੋਈ ਵੱਖਰਾ ਰਿਕਾਰਡ ਨਹੀਂ ਹੈ।

Advertisement

ਦੱਸਣਯੋਗ ਹੈ ਕਿ 2 ਫਰਵਰੀ 1986 ਨੂੰ ਸ਼ਰਾਰਤੀ ਅਨਸਰਾਂ ਨੇ ਨਕੋਦਰ ਦੇ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਟ ਕਰ ਕੇ ਬੇਅਦਬੀ ਕੀਤੀ ਸੀ। ਉਸ ਮਗਰੋਂ ਜਦੋਂ ਚਾਰ ਫਰਵਰੀ 1986 ਨੂੰ ਸਿੱਖ ਸ਼ਰਧਾਲੂ ਰੋਸ ਜ਼ਾਹਰ ਕਰਨ ਲਈ ਸ਼ਾਂਤਮਈ ਢੰਗ ਨਾਲ ਮਾਰਚ ਕਰ ਰਹੇ ਸਨ ਤਾਂ ਪੁਲੀਸ ਨੇ ਬਿਨਾਂ ਕਿਸੇ ਚਿਤਾਵਨੀ ਦੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਨਾਲ ਚਾਰ ਸਿੱਖ ਨੌਜਵਾਨ ਫ਼ੌਤ ਹੋ ਗਏ ਸਨ। ਇਸ ਮਾਮਲੇ ਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ’ਚ ਕਮਿਸ਼ਨ ਬਣਾਇਆ ਗਿਆ ਜਿਸ ਨੇ ਪੁਲੀਸ ਫਾਇਰਿੰਗ ਨੂੰ ਗ਼ੈਰ-ਕਾਨੂੰਨੀ ਦੱਸਿਆ ਸੀ।

ਜਸਟਿਸ ਗੁਰਨਾਮ ਸਿੰਘ ਦੀ ਜਾਂਚ ਰਿਪੋਰਟ ਦਾ ਦੂਸਰਾ ਹਿੱਸਾ ਜਿਸ ’ਚ ਦੋਸ਼ੀ ਅਫਸਰਾਂ ਆਦਿ ਦੇ ਬਿਆਨ ਦਰਜ ਹਨ, ਸਰਕਾਰੀ ਰਿਕਾਰਡ ’ਚੋਂ ਗੁੰਮ ਹੈ। ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੱਜ ਰਮੇਸ਼ਇੰਦਰ ਸਿੰਘ ਤੋਂ ਜਾਂਚ ਕਮਿਸ਼ਨ ਦੀ ਰਿਪੋਰਟ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਕਿਉਂਕਿ ਸਾਬਕਾ ਆਈ ਏ ਐੱਸ ਅਧਿਕਾਰੀ ਜਸਟਿਸ ਗੁਰਨਾਮ ਸਿੰਘ ਦੇ ਭਾਣਜੇ ਹਨ। ਨਿੱਜਰ ਨੇ ਦੱਸਿਆ ਕਿ ਪੁਰਾਣਾ ਰਿਕਾਰਡ ਹਾਸਲ ਕਰਨ ਲਈ ਗ੍ਰਹਿ ਵਿਭਾਗ ਨੂੰ ਵੀ ਲਿਖਿਆ ਹੈ। ਉਹ ਕੋਸ਼ਿਸ਼ ਕਰ ਰਹੇ ਹਨ ਕਿ ਇਸ ਦਾ ਨਿਬੇੜਾ ਜਲਦ ਕਰ ਦਿੱਤਾ ਜਾਵੇ।

Advertisement
×