DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gyanesh Kuma ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

ਕੇਰਲਮ ’ਚ ਸੜਕੀ ਪ੍ਰਾਜੈਕਟ ’ਚ ਭ੍ਰਿਸ਼ਟਾਚਾਰ ਦਾ ਮਾਮਲਾ

  • fb
  • twitter
  • whatsapp
  • whatsapp
Advertisement

ਕੇਰਲਮ ਦੇ ਗ੍ਰਹਿ ਮੰਤਰੀ ਰਮੇਸ਼ ਚੈਨੀਥਲਾ ਨੇ ਕੇ ਐੱਸ ਟੀ ਪੀ ਰੋਡ ਵਰਕ ਪ੍ਰਾਜੈਕਟ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਪ੍ਰਾਜੈਕਟ ਨਾਲ ਜੁੜੇ ਮਲੇਸ਼ਿਆਈ ਇੰਜਨੀਅਰ ਦੀ 2006 ਵਿੱਚ ਮੌਤ ਮਾਮਲੇ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਗਿਆਨੇਸ਼ ਕੁਮਾਰ ਉਸ ਮੌਕੇ ਰਾਜ ਵਿੱਚ ਲੋਕ ਨਿਰਮਾਣ ਵਿਭਾਗ (ਪੀ ਡਬਲਿਊ ਡੀ) ’ਚ ਸਕੱਤਰ ਵਜੋਂ ਸੇਵਾਵਾ ਨਿਭਾ ਰਹੇ ਸਨ। ਹੁਕਮਰਾਨ ਯੂ ਡੀ ਐੱਫ ਅਤੇ ਵਿਰੋਧੀ ਧਿਰ ਐੱਲ ਡੀ ਐੱਫ ਨੇ ਜਾਂਚ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਇਹ ਹੁਕਮ ਅਜਿਹੇ ਮੌਕੇ ਦਿੱਤੇ ਗਏ ਹਨ ਜਦੋਂ ਕਾਂਗਰਸ ਤੇ ਹੋਰ ਵਿਰੋਧੀ ਧਿਰਾਂ ਦੇਸ਼ ਵਿੱਚ ਵੋਟਰ ਸੂਚੀਆਂ ਦੀ ਸੁਧਾਈ ’ਚ ਕਥਿਤ ਬੇਨੇਮੀਆਂ ਦੇ ਹਵਾਲੇ ਨਾਲ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਉੱਤੇ ਬਜ਼ਿੱਦ ਹਨ। ਗਿਆਨੇਸ਼ ਕੁਮਾਰ ਕੇਰਲਮ ਕੇਡਰ ਦੇ ਆਈ ਏ ਐੱਸ ਅਧਿਕਾਰੀ ਹਨ, ਜਿਨ੍ਹਾਂ ਕੇਂਦਰੀ ਮੰਤਰਾਲੇ ਵਿੱਚ ਜਾਣ ਤੋਂ ਪਹਿਲਾਂ ਰਾਜ ਵਿੱਚ ਵੱਖ ਵੱਖ ਵਿਭਾਗਾਂ ਦੀ ਅਗਵਾਈ ਕੀਤੀ ਹੈ।

Advertisement

ਕਾਂਗਰਸੀ ਆਗੂ ਐੱਮ ਵੇਣੂਗੋਪਾਲ ਵੱਲੋਂ ਗਿਆਨੇਸ਼ ਕੁਮਾਰ ਖ਼ਿਲਾਫ਼ ਦਰਜ ਸ਼ਿਕਾਇਤ ਮਗਰੋਂ ਚੈਨੀਥਲਾ ਨੇ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਉਨ੍ਹਾਂ ਸ਼ਿਕਾਇਤ ਦੀ ਘੋਖ ਕੀਤੀ ਤੇ ਪਹਿਲੀ ਨਜ਼ਰੇ ਦੋਸ਼ਾਂ ਵਿੱਚ ਦਮ ਲੱਗਾ। ਉਨ੍ਹਾਂ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਵਿਸਥਾਰਤ ਵਿਜੀਲੈਂਸ ਜਾਂਚ ਜ਼ਰੂਰੀ ਹੈ।’’ ਚੈਨੀਥਲਾ ਨੇ ਕਿਹਾ ਕਿ ਵਿਜੀਲੈਂਸ ਡਾਇਰੈਕਟਰ ਮਨੋਜ ਅਬਰਾਹਿਮ ਨੂੰ ਲੋੜੀਂਦੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਵੀ ਡੀ ਸਤੀਸ਼ਨ ਨਾਲ ਇਸ ਬਾਰੇ ਗੱਲ ਕੀਤੀ ਹੈ। ਕੇਰਲਮ ਸਟੇਟ ਟਰਾਂਸਪੋਰਟ ਪ੍ਰਾਜੈਕਟ ਨੇ 2006 ਵਿੱਚ ਅੰਗਾਮਾਲੀ ਤੋਂ ਤਿਰੂਵਨੰਤਪੁਰਮ ਤੱਕ ਐੱਮ ਸੀ ਰੋਡ ਦੇ ਮੁੜ ਨਿਰਮਾਣ ਲਈ ਵਿਸ਼ਵ ਬੈਂਕ ਤੋਂ ਮਿਲਣ ਵਾਲੇ 215 ਕਰੋੜ ਰੁਪਏ ਦੇ ਫੰਡ ਨਾਲ ਪ੍ਰਾਜੈਕਟ ਸ਼ੁਰੂ ਕੀਤਾ ਸੀ।

Advertisement

‘ਇੰਡੀਆ’ ਬਲਾਕ ਦਾ ਪ੍ਰਦਰਸ਼ਨ 7 ਨੂੰ

ਨਵੀਂ ਦਿੱਲੀ: ‘ਇੰਡੀਆ’ ਬਲਾਕ ਵਿੱਚ ਸ਼ਾਮਲ ਪਾਰਟੀਆਂ ਦੀ ਦਿੱਲੀ ਇਕਾਈਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਅਤੇ ਵਿਸ਼ੇਸ਼ ਸੁਧਾਈ ਖਿਲਾਫ 7 ਅਕਤੂਬਰ ਨੂੰ ਦਿੱਲੀ ਵਿੱਚ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਸਾਂਝਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਫੈਸਲਾ ਅੱਜ ਇਥੇ ਕਾਂਗਰਸ, ਸੀ ਪੀ ਆਈ, ਸੀ ਪੀ ਆਈ ਐੱਮ, ਐੱਨ ਸੀ ਪੀ ਅਤੇ ਆਰ ਐੈੱਸ ਪੀ ਸਣੇ ਹੋਰਨਾਂ ਪਾਰਟੀਆਂ ਦੇ ਨੁਮਾਇੰਦਿਆਂ ਦੀ ਬੈਠਕ ਵਿੱਚ ਲਿਆ ਗਿਆ। ਦਿੱਲੀ ਕਾਂਗਰਸ ਦੇ ਜਨਰਲ ਸਕੱਤਰ ਅਨਿਲ ਭਾਰਦਵਾਜ ਨੇ ਕਿਹਾ ਕਿ ਪਾਰਟੀਆਂ ਨੇ ਇਕਜੁੱਟ ਹੋ ਕੇ ਐੱਸ ਆਈ ਆਰ ਅਮਲ ਦੇ ਵਿਰੋਧ ਦਾ ਫੈਸਲਾ ਲਿਆ ਹੈ। -ਪੀਟੀਆਈ

ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਨਵੀਂ ਦਿੱਲੀ: ਸੁਪਰੀਮ ਕੋਰਟ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕਰਦੀਆਂ ਅਤੇ ਦੋ ਚੋਣ ਕਮਿਸ਼ਨਰਾਂ ਦੀ ਪ੍ਰਵਾਨਗੀ ਤੋਂ ਬਗੈਰ ਫੈਸਲੇ ਲੈਣ ਦੇ ਢੰਗ ਤਰੀਕੇ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੌਇਮਾਲਿਆ ਬਾਗਚੀ ਤੇ ਜਸਟਿਸ ਵੀ ਮੋਹਨਾ ਦੀ ਸ਼ਮੂਲੀਅਤ ਵਾਲਾ ਬੈਂਚ ਰਾਕੇਸ਼ ਕੁਮਾਰ ਸਿੰਘ ਤੇ ਵਕੀਲ ਸ਼ੈਲੇਂਦਰ ਮਨੀ ਤ੍ਰਿਪਾਠੀ ਵੱਲੋਂ ਦਾਇਰ ਪਟੀਸ਼ਨਾਂ ਨੂੰ ਸੁਣੇਗਾ। ਪਟੀਸ਼ਨਰਾਂ ਨੇ ਜਨਹਿਤ ਪਟੀਸ਼ਨ ਵਿੱਚ ਕੁਮਾਰ ਵੱਲੋਂ ਆਪਣੇ ਦੋ ਸਾਥੀ ਕਮਿਸ਼ਨਰਾਂ ਦੀ ਸਹਿਮਤੀ ਤੋਂ ਬਿਨਾਂ ਸੇਧਾਂ ਤੇ ਸਾਫਟਵੇਅਰ ਵਿੱਚ ਕੀਤੀ ਤਬਦੀਲੀ ਨੂੰ ਵੀ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿੱਚ ਕੇਂਦਰੀ ਕਾਨੂੰਨ ਮੰਤਰਾਲੇ, ਚੋਣ ਕਮਿਸ਼ਨ, ਗਿਆਨੇਸ਼ ਕੁਮਾਰ, ਸੁਖਬੀਰ ਸਿੰਘ ਸੰਧੂ (ਈ ਸੀ), ਵਿਵੇਕ ਜੋਸ਼ੀ (ਈ ਸੀ) ਤੇ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀ ਮਨੀਸ਼ ਗਰਗ ਨੂੰ ਪਾਰਟੀ ਬਣਾਇਆ ਗਿਆ ਹੈ। -ਪੀਟੀਆਈ

Advertisement
×