ਦਵਿੰਦਰ ਪਾਲ
ਚੰਡੀਗੜ੍ਹ, 27 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਦੁਆਲੇ ਕਾਨੂੰਨੀ ਸ਼ਿਕੰਜਾ ਹੋਰ ਕੱਸ ਲਿਆ ਹੈ। ਕਾਂਗਰਸ ਸਰਕਾਰ ਸਮੇਂ ਹੋਏ ਕਥਿਤ ਖੁਰਾਕ ਘੁਟਾਲੇ ਦੇ ਮਾਮਲੇ ਵਿੱਚ ਆਸ਼ੂ ਖ਼ਿਲਾਫ਼ ਅੱਜ ਫਿਰੋਜ਼ਪੁਰ ’ਚ ਇਕ ਹੋਰ ਕੇਸ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਹੁਣ ਤੱਕ ਲੁਧਿਆਣਾ, ਫ਼ਰੀਦਕੋਟ ਅਤੇ ਨਵਾਂਸ਼ਹਿਰ ਸਮੇਤ ਚਾਰ ਥਾਵਾਂ ’ਤੇ ਕੇਸ ਦਰਜ ਹੋ ਚੁੱਕੇ ਹਨ। ਵਿਜੀਲੈਂਸ ਵੱਲੋਂ ਖੁਰਾਕ ਘੁਟਾਲੇ ਅਤੇ ਟੈਂਡਰਾਂ ਦੀ ਅਲਾਟਮੈਂਟ ਦੇ ਮਾਮਲੇ ਦੀ ਦਸ ਦੇ ਕਰੀਬ ਹੋਰ ਥਾਵਾਂ ’ਤੇ ਪੜਤਾਲ ਚੱਲ ਰਹੀ ਹੈ।