DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਜੈ ਵੱਲੋਂ ਸਰਕਾਰ ਬਣਾਉਣ ਲਈ ਜੋੜ-ਤੋੜ ਸ਼ੁਰੂ

ਰਾਜਪਾਲ ਕੋਲ ਦਾਅਵਾ ਪੇਸ਼; ਬਹੁਮਤ ਸਾਬਤ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ

  • fb
  • twitter
  • whatsapp
  • whatsapp
featured-img featured-img
ਚੇਨੱਈ ਵਿੱਚ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ਟੀ ਵੀ ਕੇ ਮੁਖੀ ਵਿਜੈ। -ਫੋਟੋ: ਪੀਟੀਆਈ
Advertisement

ਤਾਮਿਲ ਨਾਡੂ ਵਿਧਾਨ ਸਭਾ ਚੋਣਾਂ ਵਿੱਚ ਅਦਾਕਾਰ ਵਿਜੈ ਦੀ ਪਾਰਟੀ ਟੀ ਵੀ ਕੇ ਸਭ ਤੋਂ ਵੱਡੀ ਧਿਰ ਬਣ ਕੇ ਉੱਭਰੀ ਹੈ, ਪਰ ਸੂਬੇ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਣ ਕਾਰਨ ਸਿਆਸੀ ਜੋੜ-ਤੋੜ ਸ਼ੁਰੂ ਹੋ ਗਿਆ ਹੈ। ਸੂਬੇ ਦੀ 234 ਮੈਂਬਰੀ ਵਿਧਾਨ ਸਭਾ ਵਿੱਚ ਟੀ ਵੀ ਕੇ ਨੇ 108 ਸੀਟਾਂ ਜਿੱਤੀਆਂ ਹਨ; ਬਹੁਮਤ ਦਾ ਅੰਕੜਾ 118 ਹੈ।

ਸੂਤਰਾਂ ਅਨੁਸਾਰ, ਵਿਜੈ ਨੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਪੱਤਰ ਲਿਖ ਕੇ ਸਭ ਤੋਂ ਵੱਡੀ ਪਾਰਟੀ ਹੋਣ ਦੇ ਨਾਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਉਨ੍ਹਾਂ ਨੇ ਸਦਨ ਵਿੱਚ ਬਹੁਮਤ ਸਾਬਤ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਕੋਈ ਵੀ ਫ਼ੈਸਲਾ ਕਰਨ ਤੋਂ ਪਹਿਲਾਂ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਛੋਟੀਆਂ ਪਾਰਟੀਆਂ ’ਤੇ ਹਨ। ਵੀ ਸੀ ਕੇ ਦੇ ਮੁਖੀ ਥੋਲ ਤਿਰੂਮਾਵਲਵਨ ਨੇ ਸਾਫ਼ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਅਤੇ ਖੱਬੇ ਪੱਖੀਆਂ ਨੇ ਹਾਲੇ ਟੀ ਵੀ ਕੇ ਨੂੰ ਹਮਾਇਤ ਦੇਣ ਬਾਰੇ ਕੋਈ ਵਿਚਾਰ ਨਹੀਂ ਕੀਤਾ। ਚੋਣਾਂ ਵਿੱਚ ਡੀ ਐੱਮ ਕੇ ਨੂੰ 59, ਏ ਆਈ ਏ ਡੀ ਐੱਮ ਕੇ ਨੂੰ 47 ਅਤੇ ਕਾਂਗਰਸ ਨੂੰ 5 ਸੀਟਾਂ ਮਿਲੀਆਂ ਹਨ।

Advertisement

ਰਾਜਨੀਤਕ ਵਿਸ਼ਲੇਸ਼ਕ ਸੁਮੰਤ ਰਮਨ ਅਨੁਸਾਰ ਵਿਜੈ ਲਈ ਬਹੁਮਤ ਵਾਲੀ ਸਰਕਾਰ ਬਣਾਉਣਾ ਲਾਜ਼ਮੀ ਨਹੀਂ ਹੈ। ਜਦੋਂ ਤੱਕ ਵਿਰੋਧੀ ਪਾਰਟੀਆਂ ਉਨ੍ਹਾਂ ਖ਼ਿਲਾਫ਼ ਇਕਜੁੱਟ ਨਹੀਂ ਹੁੰਦੀਆਂ, ਉਦੋਂ ਤੱਕ ਉਹ ਘੱਟ ਗਿਣਤੀ ਸਰਕਾਰ ਚਲਾ ਸਕਦੇ ਹਨ। ਇਸ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵਿਜੈ ਨੂੰ ਫੋਨ ਕਰ ਕੇ ਵਧਾਈ ਦਿੱਤੀ ਹੈ।

Advertisement

Advertisement
×