DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Vimal Negi death case: ਵਧੀਕ ਮੁੱਖ ਸਕੱਤਰ, ਡੀਜੀਪੀ ਅਤੇ ਸ਼ਿਮਲਾ ਦੇ ਐਸਪੀ ਛੁੱਟੀ ’ਤੇ ਭੇਜੇ

ਸੀਬੀਆਈ ਵੱਲੋਂ ਕੇਸ ਦਰਜ; ਮੁੱਖ ਮੰਤਰੀ ਵੱਲੋਂ ਅਨੁਸ਼ਾਸਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਚਿਤਾਵਨੀ
  • fb
  • twitter
  • whatsapp
  • whatsapp
Advertisement

ਸ਼ਿਮਲਾ, 27 ਮਈ

Top bureaucrat, DGP and Shimla SP proceed on leave, CBI lodges FIR ਇੱਥੇ ਵਿਮਲ ਨੇਗੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਵਿਚ ਸੀਬੀਆਈ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਵਧੀਕ ਮੁੱਖ ਸਕੱਤਰ (ਗ੍ਰਹਿ) ਓਂਕਾਰ ਸ਼ਰਮਾ, ਪੁਲੀਸ ਡਾਇਰੈਕਟਰ ਜਨਰਲ ਅਤੁਲ ਵਰਮਾ ਅਤੇ ਸ਼ਿਮਲਾ ਦੇ ਪੁਲੀਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੂੰ ਅੱਜ ਛੁੱਟੀ ’ਤੇ ਭੇਜ ਦਿੱਤਾ ਗਿਆ ਹੈ। ਇਸ ਸਭ ਉਸ ਵੇਲੇ ਹੋਇਆ ਹੈ ਜਦੋਂ ਸੀਬੀਆਈ ਨੇ ਵਿਮਲ ਨੇਗੀ ਦੀ ਮੌਤ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ ਅਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸ਼ਾਮ ਵੇਲੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।

Advertisement

ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਸੁੱਖੂ ਨੇ ਐਚਪੀਪੀਸੀਐਲ ਇੰਜੀਨੀਅਰ ਵਿਮਲ ਨੇਗੀ ਦੀ ਮੌਤ ਦੀ ਜਾਂਚ ਵਿੱਚ ਸ਼ਾਮਲ ਅਫਸਰਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਸੀ ਕਿ ਅਫਸਰਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਸ਼ਿਮਲਾ ਦੇ ਐਸਪੀ ਗਾਂਧੀ ਨੇ ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਡੀਜੀਪੀ ਵਰਮਾ ਅਤੇ ਹੋਰਾਂ ਵਿਰੁੱਧ ਗੰਭੀਰ ਦੋਸ਼ ਲਗਾਏ ਸਨ। ਡੀਜੀਪੀ ਨੇ ਬਾਅਦ ਵਿੱਚ ਏਸੀਐਸ (ਹੋਮ) ਨੂੰ ਪੱਤਰ ਲਿਖ ਕੇ ਐਸਪੀ ਦੀ ਮੁਅੱਤਲੀ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਡੀਜੀਪੀ ਵਰਮਾ ਅਤੇ ਐਸਪੀ ਗਾਂਧੀ ਦਰਮਿਆਨ ਚੱਲ ਰਹੀ ਤਕਰਾਰ ਅਤੇ ਏਸੀਐਸ (ਹੋਮ) ਨਾਲ ਆਪਣੀ ਤੱਥ ਖੋਜ ਰਿਪੋਰਟ ਪੇਸ਼ ਕਰਨ ਸਮੇਂ ਐਡਵੋਕੇਟ ਜਨਰਲ ਦਫਤਰ ਨੂੰ ਬਾਈਪਾਸ ਕਰਨ ਲਈ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਜ਼ਿਕਰਯੋਗ ਹੈ ਕਿ ਸ਼ਿਮਲਾ ਦੇ ਪੁਲੀਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਹਿਮਾਚਲ ਪ੍ਰਦੇਸ਼ ਦੇ ਪੁਲੀਸ ਡਾਇਰੈਕਟਰ ਜਨਰਲ ਅਤੁਲ ਵਰਮਾ ’ਤੇ ਗੁੰਮਰਾਹਕੁਨ ਸਟੇਟਸ ਰਿਪੋਰਟ ਦਾਇਰ ਕਰਨ ਦੇ ਦੋਸ਼ ਲਾਏ ਸਨ। ਇਹ ਮਾਮਲਾ ਹਿਮਾਚਲ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀਨੀਅਰ ਵਿਮਲ ਨੇਗੀ ਦੀ ਮੌਤ ਨਾਲ ਸਬੰਧਤ ਹੈ ਜਿਸ ਵਿਚ ਐਸਆਈਟੀ ਜਾਂਚ ਉੱਤੇ ਸਵਾਲੀਆ ਨਿਸ਼ਾਨ ਲਗਾਏ ਗਏ ਸਨ। ਸ੍ਰੀ ਗਾਂਧੀ ਨੇ ਦੋਸ਼ ਲਾਇਆ ਕਿ ਇਸ ਸਬੰਧੀ ਕਈ ਮਾਮਲਿਆਂ ਵਿੱਚ ਜਾਂਚ ਵਿੱਚ ਰੁਕਾਵਟ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ।

ਜਾਣਕਾਰੀ ਅਨੁਸਾਰ ਨੇਗੀ ਦੀ ਰਹੱਸਮਈ ਮੌਤ ਦੀ ਐਸਆਈਟੀ ਜਾਂਚ ਦੀ ਅਗਵਾਈ ਕਰਨ ਵਾਲੇ ਐਸਪੀ ਗਾਂਧੀ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਲੋਂ ਕੇਸ ਨੂੰ ਸੀਬੀਆਈ ਨੂੰ ਤਬਦੀਲ ਕਰਨ ਤੋਂ ਇੱਕ ਦਿਨ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਡੀਜੀਪੀ ਅਤੇ ਉਸ ਦੇ ਸਟਾਫ ਖ਼ਿਲਾਫ਼ ਦੁਰਵਿਹਾਰ ਦੇ ਦੋਸ਼ਾਂ ਲਾਏ। ਇਸ ਸਬੰਧੀ ਡੀਜੀਪੀ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਮੁੱਖ ਇੰਜੀਨੀਅਰ, ਨੇਗੀ 10 ਮਾਰਚ ਨੂੰ ਲਾਪਤਾ ਹੋ ਗਿਆ ਸੀ ਅਤੇ ਉਸਦੀ ਲਾਸ਼ 18 ਮਾਰਚ ਨੂੰ ਮਿਲੀ ਸੀ। ਉਸ ਦੀ ਪਤਨੀ ਕਿਰਨ ਨੇਗੀ ਨੇ ਦੋਸ਼ ਲਗਾਇਆ ਕਿ ਉਸਦੇ ਸੀਨੀਅਰਾਂ ਨੇ ਉਸ ਨੂੰ ਪਿਛਲੇ ਛੇ ਮਹੀਨਿਆਂ ਤੋਂ ਪ੍ਰੇਸ਼ਾਨ ਕੀਤਾ ਸੀ ਅਤੇ ਉਸ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।

Advertisement
×