ਵਿਨੈ ਕਵਾਤਰਾ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਨਿਯੁਕਤ
ਨਵੀਂ ਦਿੱਲੀ: ਸਾਬਕਾ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੂੰ ਅੱਜ ਅਮਰੀਕਾ ਵਿੱਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਆਸ ਹੈ ਕਿ ਉਹ ਜਲਦੀ ਹੀ ਕਾਰਜਭਾਰ ਸੰਭਾਲਣਗੇ।’’ ਜਨਵਰੀ ਵਿੱਚ ਤਰਨਜੀਤ ਸੰਧੂ ਦੇ ਸੇਵਾਮੁਕਤ ਹੋਣ ਤੋਂ ਬਾਅਦ ਅਮਰੀਕਾ...
Advertisement
ਨਵੀਂ ਦਿੱਲੀ:
ਸਾਬਕਾ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੂੰ ਅੱਜ ਅਮਰੀਕਾ ਵਿੱਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਆਸ ਹੈ ਕਿ ਉਹ ਜਲਦੀ ਹੀ ਕਾਰਜਭਾਰ ਸੰਭਾਲਣਗੇ।’’ ਜਨਵਰੀ ਵਿੱਚ ਤਰਨਜੀਤ ਸੰਧੂ ਦੇ ਸੇਵਾਮੁਕਤ ਹੋਣ ਤੋਂ ਬਾਅਦ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਦਾ ਅਹੁਦਾ ਖਾਲੀ ਸੀ। ਕਵਾਤਰਾ ਨੇ ਪਹਿਲੀ ਮਈ 2022 ਤੋਂ 14 ਜੁਲਾਈ 2024 ਤੱਕ ਵਿਦੇਸ਼ ਸਕੱਤਰ ਵਜੋਂ ਕੰਮ ਕੀਤਾ। ਉਹ 1988 ਵਿੱਚ ਭਾਰਤੀ ਵਿਦੇਸ਼ ਸੇਵਾ ’ਚ ਸ਼ਾਮਲ ਹੋਏ ਸਨ। ਉਨ੍ਹਾਂ ਆਪਣੀ ਸੇਵਾ ਦੇ ਸ਼ੁਰੂਆਤੀ ਸਾਲਾਂ ਵਿੱਚ ਜਨੇਵਾ ’ਚ ਭਾਰਤ ਦੇ ਸਥਾਈ ਮਿਸ਼ਨ ਵਿੱਚ ਸੇਵਾ ਕੀਤੀ। ਉਹ ਫਰਾਂਸ ਅਤੇ ਨੇਪਾਲ ਵਿੱਚ ਵੀ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ। -ਪੀਟੀਆਈ
Advertisement
Advertisement