ਉਲੰਘਣਾ ਕਰਨ ਵਾਲਿਆਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲੇ: ਐੱਨਜੀਟੀ
ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਕਿਹਾ ਕਿ ਵਾਤਾਵਰਨ ਨਿਯਮਾਂ ਦੀ ਉਲੰਘਣਾ ਕਰਨ ’ਤੇ ਜੁਰਮਾਨਾ ਲਾਉਂਦੇ ਸਮੇਂ ਉਲੰਘਣਾ ਕਰਨ ਵਾਲਿਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ...
Advertisement
ਨਵੀਂ ਦਿੱਲੀ:
ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਕਿਹਾ ਕਿ ਵਾਤਾਵਰਨ ਨਿਯਮਾਂ ਦੀ ਉਲੰਘਣਾ ਕਰਨ ’ਤੇ ਜੁਰਮਾਨਾ ਲਾਉਂਦੇ ਸਮੇਂ ਉਲੰਘਣਾ ਕਰਨ ਵਾਲਿਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਕੋਲ ਅਪੀਲ ਦਾਇਰ ਕਰਨ ਦਾ ਅਧਿਕਾਰ ਹੈ। ਐੱਨਜੀਟੀ ਉਸ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ, ਜਿਸ ਵਿੱਚ ਦਿੱਲੀ ਪ੍ਰਦੂਸ਼ਣ ਰੋਕਥਾਮ ਕਮੇਟੀ (ਡੀਪੀਸੀਸੀ) ਨੇ ਹਵਾ, ਸ਼ੋਰ ਤੇ ਜਲ ਪ੍ਰਦੂਸ਼ਣ ਫੈਲਾਉਣ ਲਈ ਦਿੱਲੀ ਦੇ ਨਿਲੋਠੀ ਪਿੰਡ ਵਿੱਚ ‘ਸਟੋਨ ਕਰੱਸ਼ਿੰਗ’ ਦੀਆਂ ਚਾਰ ਗੈਰ-ਕਾਨੂੰਨੀ ਇਕਾਈਆਂ ’ਤੇ ਅੱਠ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ। ਨਿਆਂਇਕ ਮੈਂਬਰ ਜਸਟਿਸ ਅਰੁਨ ਕੁਮਾਰ ਤਿਆਗੀ ਅਤੇ ਮਾਹਿਰ ਮੈਂਬਰ ਅਫਰੋਜ਼ ਅਹਿਮਦ ਦੇ ਬੈਂਚ ਨੇ ਸੁਣਾਏ ਗਏ ਹੁਕਮਾਂ ਵਿੱਚ ਕਿਹਾ, ‘‘ਇਸ ਅਥਾਰਿਟੀ ਮੂਹਰੇ ਪੇਸ਼ ਸਮੱਗਰੀ ਤੋਂ ਪਤਾ ਲੱਗਦਾ ਹੈ ਕਿ ਡੀਪੀਸੀਸੀ ਨੇ ਚਾਰੋਂ ਇਕਾਈਆਂ ’ਤੇ ਦੋ-ਦੋ ਲੱਖ ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਸੀ।’’ -ਪੀਟੀਆਈ
Advertisement
Advertisement
Advertisement
×