ਸੂਰਤ, 22 ਅਕਤੂਬਰ
ਗੁਜਰਾਤ ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਦੀਵਾਲੀ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ’ਤੇ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਗੁਜਰਾਤ ਵਿੱਚ ਟ੍ਰੈਫਿਕ ਪੁਲੀਸ 27 ਅਕਤੂਬਰ ਤੱਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਤੋਂ ਕੋਈ ਜੁਰਮਾਨਾ ਨਹੀਂ ਵਸੂਲ ਕਰੇਗੀ।