DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੱਚੇ ਖ਼ਿਲਾਫ਼ ਹਿੰਸਾ ਗੰਭੀਰ ਮਾਮਲਾ: Supreme Court

CJP ਦੇ ਪ੍ਰਦਰਸ਼ਨ ਦੌਰਾਨ ਨਾਬਾਲਗ ਲੜਕੀ ਨੂੰ ਕਥਿਤ ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਦਿੱਲੀ ਤੇ ਯੂ ਪੀ ਸਰਕਾਰਾਂ ਤੋਂ ਰਿਪੋਰਟ ਮੰਗੀ

  • fb
  • twitter
  • whatsapp
  • whatsapp
Advertisement
ਸੁਪਰੀਮ ਕੋਰਟ ਨੇ ‘ਕੌਕਰੋਚ ਜਨਤਾ ਪਾਰਟੀ’ (ਸੀ ਜੇ ਪੀ) ਦੇ ਜੁਲਾਈ ਵਿੱਚ ਹੋਏ ਪ੍ਰਦਰਸ਼ਨ ਵਿੱਚ ਸ਼ਾਮਲ 14 ਸਾਲਾ ਲੜਕੀ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਤੋਂ ਰਿਪੋਰਟ ਮੰਗੀ ਹੈ। ਅਦਾਲਤ ਨੇ ਕਿਹਾ ਕਿ ਪੀੜਤ ਜਾਂ ਉਸ ਦੇ ਪਰਿਵਾਰ ਨੂੰ ਅਪਰਾਧਿਕ ਕਾਰਵਾਈ ਅੱਗੇ ਵਧਾਉਣ ਤੋਂ ਰੋਕਣ ਲਈ ਡਰਾਉਣ-ਧਮਕਾਉਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ।ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੀ ਬੈਂਚ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਲੜਕੀ ਵੱਲੋਂ ਦਰਜ ਕਰਵਾਈ ਐੱਫ ਆਈ ਆਰ ’ਤੇ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਹੈ। ਪੀੜਤਾ ਦੇ ਵਕੀਲ ਨੇ ਦੋਸ਼ ਲਾਇਆ ਕਿ ਐੱਫ ਆਈ ਆਰ ਦਰਜ ਕਰਵਾਉਣ ਮਗਰੋਂ ਉਸ ਨੂੰ ਪ੍ਰੇਸ਼ਾਨ ਕੀਤਾ ਗਿਆ ਅਤੇ ਉਸ ਦੇ ਘਰ ’ਤੇ ਪੱਥਰਬਾਜ਼ੀ ਕੀਤੀ ਗਈ। ਵਕੀਲ ਨੇ ਕਿਹਾ ਕਿ ਕਥਿਤ ਹਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਨਾਬਾਲਗ ਲੜਕੀ ਖ਼ਿਲਾਫ਼ ਹੀ ਐੱਫ ਆਈ ਆਰ ਦਰਜ ਕੀਤੀ ਗਈ। ਬੈਂਚ ਨੇ ਕਿਹਾ ਕਿ ਬੱਚੇ ਖ਼ਿਲਾਫ਼ ਹਿੰਸਾ ਦੇ ਮਾਮਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਅਤੇ ਜੇ ਮੁਲਜ਼ਮ ਖੁੱਲ੍ਹੇਆਮ ਘੁੰਮ ਕੇ ਬੱਚੀ ਜਾਂ ਉਸ ਦੇ ਪਰਿਵਾਰ ਨੂੰ ਧਮਕਾ ਰਹੇ ਹਨ ਤਾਂ ਇਹ ਗੰਭੀਰ ਮਾਮਲਾ ਹੈ।

Advertisement

ਐੱਮ ਪੀ ਐੱਸ ਸੀ ਉਮੀਦਵਾਰ ਦੀ ਮੌਤ ਲਈ ਸਰਕਾਰੀ ਤੰਤਰ ਜ਼ਿੰਮੇਵਾਰ: ਦੀਪਕੇ

ਅਭਿਜੀਤ ਦੀਪਕੇ ਫਾਈਲ ਫੋਟੋ।(Abhijeet dipke)

ਧਾਰਾਸ਼ਿਵ: ਕੌਕਰੋਚ ਜਨਤਾ ਪਾਰਟੀ ਦੇ ਬਾਨੀ ਅਭਿਜੀਤ ਦੀਪਕੇ ਨੇ ਐੱਮ ਪੀ ਐੱਸ ਸੀ ਉਮੀਦਵਾਰ ਪ੍ਰਥਮੇਸ਼ ਦੇਸ਼ਮੁਖ ਦੀ ਖ਼ੁਦਕੁਸ਼ੀ ਨੂੰ ‘ਸਰਕਾਰੀ ਤੰਤਰ ਵੱਲੋਂ ਕੀਤਾ ਕਤਲ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ, ਨਤੀਜਿਆਂ ਵਿੱਚ ਦੇਰ, ਬੇਰੁਜ਼ਗਾਰੀ ਅਤੇ ਵਿੱਤੀ ਤੰਗੀ ਕਾਰਨ ਨੌਜਵਾਨਾਂ ’ਤੇ ਦਬਾਅ ਵਧ ਰਿਹਾ ਹੈ। ਦੇਸ਼ਮੁਖ (28) ਨੇ ਪੁਣੇ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕੀਤੀ ਸੀ। ਉਸ ਵੱਲੋਂ ਛੱਡੇ ਖ਼ੁਦਕੁਸ਼ੀ ਨੋਟ ਵਿੱਚ ਕਰੀਬ 2.50 ਲੱਖ ਰੁਪਏ ਦੇ ਕਰਜ਼ੇ ਦਾ ਜ਼ਿਕਰ ਸੀ। ਦੀਪਕੇ ਨੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਪੁਣੇ ਵਿੱਚ ਕਿਰਾਇਆ, ਖਾਣਾ ਅਤੇ ਕੋਚਿੰਗ ਦਾ ਖ਼ਰਚਾ ਚੁੱਕਣਾ ਬੇਹੱਦ ਮੁਸ਼ਕਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇਣ ਵਿੱਚ ਅਸਫਲ ਰਹੀ ਹੈ।

Advertisement
Advertisement
×