ਨਵੀਂ ਦਿੱਲੀ, 28 ਜਨਵਰੀ
ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਦਰਜ ਕੀਤੀ ਗਈ ਐੱਫਆਈਆਰ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਗੈਂਗਸਟਰ ਲੱਖਾ ਸਧਾਣਾ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ। ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਕਿਹਾ ਕਿ ਸਿੱਧੂ ਇਸ ਘਟਨਾ ਵਿਚ ਸ਼ਾਮਲ ਸੀ। ਡਿਪਟੀ ਕਮਿਸ਼ਨਰ ਪੁਲੀਸ (ਡੀਸੀਪੀ) ਚਿੰਨਮਯ ਬਿਸਵਾਲ ਨੇ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਦਰਸ਼ਨ ਪਾਲ ਨੂੰ ਪੱਤਰ ਲਿਖ ਕੇ ਉਨ੍ਹਾਂ ਕਿਹਾ ਹੈ ਕਿ ਉਹ ਇਸ ਗੱਲ ਦਾ ਤਿੰਨ ਦਿਨ ਵਿੱਚ ਜੁਆਬ ਦੇਣ ਕਿ ਗਣਤੰਤਰ ਕਿਸਾਨ ਪਰੇਡ ਲਈ ਕੀਤੇ ਸਮਝੌਤੇ ਨੂੰ ਤੋੜਨ ਲਈ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ।