ਵੀਰੇਸ਼ ਸ਼ਾਂਡਿਲਿਆ ਨੂੰ ਪਾਕਿਸਤਾਨ ਤੋਂ ਧਮਕੀ
ਸਰਬਜੀਤ ਸਿੰਘ ਭੱਟੀ ਅੰਬਾਲਾ , 3 ਮਈ ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੂੰ ਪਾਕਿਸਤਾਨ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਪਾਕਿਸਤਾਨੀ ਨੰਬਰ ਤੋਂ ਆਈ ਹੈ ਜਿਸ ਵਿੱਚ ਗਾਲਾਂ ਕੱਢੀਆਂ ਗਈਆਂ ਅਤੇ ਮੌਤ...
Advertisement
ਸਰਬਜੀਤ ਸਿੰਘ ਭੱਟੀ
ਅੰਬਾਲਾ , 3 ਮਈ
Advertisement
ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੂੰ ਪਾਕਿਸਤਾਨ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਪਾਕਿਸਤਾਨੀ ਨੰਬਰ ਤੋਂ ਆਈ ਹੈ ਜਿਸ ਵਿੱਚ ਗਾਲਾਂ ਕੱਢੀਆਂ ਗਈਆਂ ਅਤੇ ਮੌਤ ਦੀ ਚਿਤਾਵਨੀ ਦਿੱਤੀ ਗਈ। ਇਸ ਸਬੰਧੀ ਸ੍ਰੀ ਸ਼ਾਂਡਿਲਿਆ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਸੀ.ਆਈ.ਡੀ., ਅੰਬਾਲਾ ਦੇ ਆਈ.ਜੀ., ਐਸ.ਪੀ. ਅਤੇ ਹੋਰ ਸਥਾਨਕ ਪੁਲੀਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸ਼ਾਂਡਿਲਿਆ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਹ ਪਾਕਿਸਤਾਨੀ ਅਤਿਵਾਦੀ ਸੰਗਠਨਾਂ ਅਤੇ ਖਾਲਿਸਤਾਨੀ ਤੱਤਾਂ ਵਿਰੁੱਧ ਖੁੱਲ੍ਹ ਕੇ ਬੋਲ ਰਹੇ ਹਨ, ਜਿਸ ਕਰਕੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।
Advertisement
×