ਵੋਟਰ ਸੂਚੀ ਮਾਮਲਾ: ਸੋਨੀਆ ਖ਼ਿਲਾਫ਼ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ
ਇਥੋਂ ਦੀ ਅਦਾਲਤ ਨੇ ਅੱਜ ਕਾਂਗਰਸ ਆਗੂ ਸੋਨੀਆ ਗਾਂਧੀ ਵਿਰੁੱਧ ਕਾਰਵਾਈ ਦੀ ਮੰਗ ਕਰਦੀ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਸੋਨੀਆ ਗਾਂਧੀ ਦਾ ਨਾਮ ਉਨ੍ਹਾਂ ਦੇ ਭਾਰਤੀ ਨਾਗਰਿਕ ਬਣਨ ਤੋਂ ਤਿੰਨ ਸਾਲ...
Advertisement
ਇਥੋਂ ਦੀ ਅਦਾਲਤ ਨੇ ਅੱਜ ਕਾਂਗਰਸ ਆਗੂ ਸੋਨੀਆ ਗਾਂਧੀ ਵਿਰੁੱਧ ਕਾਰਵਾਈ ਦੀ ਮੰਗ ਕਰਦੀ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਸੋਨੀਆ ਗਾਂਧੀ ਦਾ ਨਾਮ ਉਨ੍ਹਾਂ ਦੇ ਭਾਰਤੀ ਨਾਗਰਿਕ ਬਣਨ ਤੋਂ ਤਿੰਨ ਸਾਲ ਪਹਿਲਾਂ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਸ਼ਿਕਾਇਤਕਰਤਾ ਵਿਕਾਸ ਤ੍ਰਿਪਾਠੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪਵਨ ਨਾਰੰਗ ਨੇ 4 ਸਤੰਬਰ ਨੂੰ ਕਿਹਾ ਸੀ ਕਿ ਸੋਨੀਆ ਗਾਂਧੀ ਦਾ ਨਾਮ 1980 ਵਿੱਚ ਨਵੀਂ ਦਿੱਲੀ ਹਲਕੇ ਦੇ ਵੋਟਰ ਵਜੋਂ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ, ਜਿਸ ਨੂੰ 1982 ਵਿੱਚ ਹਟਾ ਦਿੱਤਾ ਗਿਆ ਸੀ ਅਤੇ 1983 ਵਿੱਚ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਮੁੜ ਦਰਜ ਕੀਤਾ ਗਿਆ ਸੀ।
Advertisement
Advertisement
×