ਵੋਟਰ ਸੁਧਾਈ ਮਾਮਲਾ: ਰਾਜ ਸਭਾ ’ਚ ਨੱਢਾ ਤੇ ਖੜਗੇ ਦਰਮਿਆਨ ਬੋਲ-ਬੁਲਾਰਾ
ਖਡ਼ਗੇ ਨੇ ਵੋਟਰ ਸੂਚੀ ਦੇ ਮੁੱਦੇ ’ਤੇ ਚਰਚਾ ਦੀ ਕੀਤੀ ਮੰਗ
Advertisement
ਕੇਂਦਰੀ ਮੰਤਰੀ ਜੇਪੀ ਨੱਢਾ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਦਰਮਿਆਨ ਅੱਜ ਰਾਜ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਬੋਲ ਬੁਲਾਰਾ ਹੋਇਆ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਬੋਲਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰਾਂ ਨੇ ਮਲਿਕਾਰਜੁਨ ਖੜਗੇ ਨੂੰ ਬੋਲਣ ਦਾ ਸਮਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਖੜਗੇ ਨੇ ਵੋਟਰ ਸੂਚੀ ਦੀ ਵਿਸ਼ੇਸ਼ ਮੁੜ ਸੁਧਾਈ ਦੇ ਮੁੱਦੇ ’ਤੇ ਚਰਚਾ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਦਲਿਤਾਂ, ਆਦਿਵਾਸੀਆਂ, ਘੱਟ ਗਿਣਤੀਆਂ, ਗਰੀਬਾਂ ਅਤੇ ਹਾਸ਼ੀਏ ’ਤੇ ਧੱਕੇ ਗਏ ਸਮਾਜ ਦੇ ਵਰਗਾਂ ਦੀਆਂ ਲੱਖਾਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ’ਤੇ ਵੋਟਾਂ ਚੋਰੀ ਕਰਨ ਦੇ ਦੋਸ਼ ਵੀ ਲਾਏ।ਸਦਨ ਦੇ ਨੇਤਾ ਜੇਪੀ ਨੱਢਾ ਨੇ ਇਸ ਦੇ ਜਵਾਬ ਵਿਚ ਕਿਹਾ ਕਿ ਸਰਕਾਰ ਹਰ ਮੁੱਦੇ ’ਤੇ ਨਿਯਮਾਂ ਅਨੁਸਾਰ ਚਰਚਾ ਕਰਨ ਲਈ ਤਿਆਰ ਹੈ ਪਰ ਸਦਨ ਵਿਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ।
Advertisement
Advertisement