ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ 71 ਸੀਟਾਂ ਲਈ ਵੋਟਿੰਗ, ਬਾਅਦ ਦੁਪਹਿਰ 3 ਵਜੇ ਤੱਕ 46 ਫ਼ੀਸਦ ਮਤਦਾਨ

ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ 71 ਸੀਟਾਂ ਲਈ ਵੋਟਿੰਗ, ਬਾਅਦ ਦੁਪਹਿਰ 3 ਵਜੇ ਤੱਕ 46 ਫ਼ੀਸਦ ਮਤਦਾਨ

ਪਟਨਾ, 28 ਅਕਤੂਬਰ
ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਰਾਜ ਦੇ 16 ਜ਼ਿਲ੍ਹਿਆਂ ਦੇ 71 ਵਿਧਾਨ ਸਭਾ ਹਲਕਿਆਂ ਵਿਚ ਸਖਤ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਕੋਵਿਡ-19 ਸਬੰਧੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵੋਟਿੰਗ ਸਵੇਰੇ ਸੱਤ ਵਜੇ ਸ਼ੁਰੂ ਹੋਈ। ਬਾਅਦ ਦੁਪਹਿਰ 3 ਵਜੇ ਤੱਕ 46 ਫ਼ੀਸਦ ਵੋਟਰ ਆਪਣੇ ਅਧਿਕਾਰ ਦੀ ਵਰਤੋਂ ਕਰ ਚੁੱਕੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, “ਅੱਜ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਦਾ ਪਹਿਲਾ ਗੇੜ ਹੈ। ਮੈਂ ਸਾਰੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਵਿਡ ਨਾਲ ਜੁੜੀਆਂ ਸਾਵਧਾਨੀਆਂ ਵਰਤਦਿਆਂ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਆਪਣੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਇਸ ਦੌਰਾਨ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨ ਵੋਟਰਾਂ ਨੂੰ ਨਿਆਂ, ਰੁਜ਼ਗਾਰ ਤੇ ਕਿਸਾਨ-ਮਜ਼ਦੂਰ ਲਈ ਮਹਾ ਗਠਜੋੜ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All