DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sonam Wangchuk ਦਾ 9 Kilo weight ਘਟਿਆ

ਡਾਕਟਰਾਂ ਨੇ ਸਰੀਰ ਦੇ ਅੰਗਾਂ ’ਤੇ ਅਸਰ ਪੈਣ ਦੀ ਚਿਤਾਵਨੀ ਦਿੱਤੀ; ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਸੋਨਮ ਵਾਂਗਚੁਕ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ। -ਫੋਟੋ: ਪੀਟੀਆਈ
Advertisement

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਵਾਸਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਜੰਤਰ ਮੰਤਰ ’ਤੇ ਚੱਲ ਰਹੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਵੀਰਵਾਰ ਨੂੰ 19ਵੇਂ ਦਿਨ ’ਚ ਦਾਖ਼ਲ ਹੋ ਗਈ। ਇਸ ਦੌਰਾਨ ਉਨ੍ਹਾਂ ਦਾ ਭਾਰ 9 ਕਿਲੋ ਤੋਂ ਵੱਧ ਘਟ ਚੁੱਕਾ ਹੈ। ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਵਰਤ ਦੇ ਨਾਜ਼ੁਕ ਪੜਾਅ ਵਿੱਚ ਪਹੁੰਚ ਚੁੱਕੇ ਹਨ, ਜਿਸ ਨਾਲ ਉਨ੍ਹਾਂ ਦੇ ਅੰਗਾਂ ’ਤੇ ਅਸਰ ਪੈ ਸਕਦਾ ਹੈ। ਡਾਕਟਰ ਸਤੀਸ਼ ਲਾਂਬਾ ਨੇ ਸਰਕਾਰ ਦੇ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਸੋਨਮ ਵਾਂਗਚੁਕ ਬੇਸ਼ਕੀਮਤੀ ਹੈ ਅਤੇ ਉਹ ਉਨ੍ਹਾਂ ਨੂੰ ਇੰਜ ਗੁਆਉਣਾ ਨਹੀਂ ਚਾਹੁੰਦੇ ਹਨ। ਦੂਜੇ ਪਾਸੇ ਦਿੱਲੀ ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਵਾਂਗਚੁਕ ਦੀ ਸਿਹਤ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਲੋੜ ਪੈਣ ’ਤੇ ਡਾਕਟਰੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵਾਂਗਚੁਕ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਅੰਦੋਲਨ ਨੂੰ ਹਮਾਇਤ ਦਿੱਤੀ।

ਵਾਂਗਚੁਕ ਨੇ ਭੁੱਖ ਹੜਤਾਲ ਖ਼ਤਮ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਰਕਾਰ ਦੇ ਹੁੰਗਾਰੇ ਤੋਂ ਬਿਨਾਂ ਹੜਤਾਲ ਵਾਪਸ ਲੈਣ ਨਾਲ ਗ਼ਲਤ ਸੰਦੇਸ਼ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵਰਤ ਖ਼ਤਮ ਕਰਨ ਦੀ ਅਪੀਲ ਕਰਨ ਦੀ ਬਜਾਏ ਕੌਕਰੋਚ ਜਨਤਾ ਪਾਰਟੀ ਵੱਲੋਂ 20 ਜੁਲਾਈ ਨੂੰ ਕੱਢੇ ਜਾਣ ਵਾਲੇ ‘ਸੰਸਦ ਮਾਰਚ’ ਨੂੰ ਸਫਲ ਬਣਾਉਣ। ਸੰਗੀਤਕਾਰ ਵਿਸ਼ਾਲ ਡਡਲਾਨੀ, ਅਦਾਕਾਰ ਸਯਾਜੀ ਸ਼ਿੰਦੇ ਅਤੇ ਲੇਖਿਕਾ ਸ਼ੋਭਾ ਡੇ ਸਮੇਤ ਕਈ ਸ਼ਖ਼ਸੀਅਤਾਂ ਨੇ ਵਾਂਗਚੁਕ ਦੀ ਹਮਾਇਤ ਕਰਦਿਆਂ ਸਰਕਾਰ ਨੂੰ ਉਨ੍ਹਾਂ ਨਾਲ ਗੱਲ ਕਰਨ ਦੀ ਅਪੀਲ ਕੀਤੀ ਹੈ। ਉਧਰ ਕਾਂਗਰਸ ਆਗੂ ਕੇ ਸੀ ਵੇਣੂਗੋਪਾਲ ਨੇ ਵਾਂਗਚੁਕ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਨਾ ਜਾਰੀ ਰਖਣਗੇ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਭੁੱਖ ਹੜਤਾਲ ’ਤੇ ਬੈਠੇ ਸੋਨਮ ਵਾਂਗਚੁਕ ਤੱਕ ਪਹੁੰਚ ਨਾ ਕਰਨ ਲਈ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਿਆਸਤ ’ਚ ਹਮਦਰਦੀ ਲਈ ਥਾਂ ਹੋਣੀ ਚਾਹੀਦੀ ਹੈ।

Advertisement

ਵਾਂਗਚੁਕ ਨੂੰ ਸਿੱਖਿਆ ਮੰਤਰੀ ਬਣਾਇਆ ਜਾਵੇ: ਕੇਜਰੀਵਾਲ

Advertisement

ਨਵੀਂ ਦਿੱਲੀ: ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਤਰ ਮੰਤਰ ਵਿਖੇ ਸੋਨਮ ਵਾਂਗਚੁਕ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੇਪਰ ਲੀਕ ਮਾਮਲੇ ਖ਼ਿਲਾਫ਼ ਵਾਂਗਚੁਕ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਕੇਜਰੀਵਾਲ ਨੇ ਸੁਝਾਅ ਦਿੱਤਾ ਕਿ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ। ਉਨ੍ਹਾਂ 2011 ਦੇ ਅੰਦੋਲਨ ਨੂੰ ਯਾਦ ਕਰਦਿਆਂ ਕੇਂਦਰ ਨੂੰ ਚਿਤਾਵਨੀ ਦਿੱਤੀ ਕਿ ਉਹ ਨੌਜਵਾਨਾਂ ਦੀ ਆਵਾਜ਼ ਨੂੰ ਅਣਗੌਲਿਆ ਨਾ ਕਰੇ।

Advertisement
×