ਵਾਂਗਚੁਕ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਦੀ ਇਜਾਜ਼ਤ ਮੰਗੀ
ਕੇਂਦਰ ਨੇ ਅੱਜ ਸੁਪਰੀਮ ਕੋਰਟ ’ਚ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਉਸ ਅਰਜ਼ੀ ਦਾ ਵਿਰੋਧ ਕੀਤਾ ਜਿਸ ਉਸ ਨੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਆਪਣੀ ਹਿਰਾਸਤ ਨਾਲ ਸਬੰਧਤ ਮਾਮਲੇ ’ਚ ਜੋਧਪੁਰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਇਜਾਜ਼ਮ ਮੰਗੀ...
Advertisement
ਕੇਂਦਰ ਨੇ ਅੱਜ ਸੁਪਰੀਮ ਕੋਰਟ ’ਚ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਉਸ ਅਰਜ਼ੀ ਦਾ ਵਿਰੋਧ ਕੀਤਾ ਜਿਸ ਉਸ ਨੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਆਪਣੀ ਹਿਰਾਸਤ ਨਾਲ ਸਬੰਧਤ ਮਾਮਲੇ ’ਚ ਜੋਧਪੁਰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਇਜਾਜ਼ਮ ਮੰਗੀ ਹੈ। ਸੁਪਰੀਮ ਕੋਰਟ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਵਾਂਗਚੁਕ ਦੀ ਹਿਰਾਸਤ ਗ਼ੈਰ-ਵਾਜਿਬ ਹੈ। ਅੰਗਮੋ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨ ਵੀ ਅੰਜਾਰੀਆ ਦੇ ਬੈਂਚ ਨੂੰ ਦੱਸਿਆ ਕਿ ਕਾਰਕੁਨ ਜੇਲ੍ਹ ਤੋਂ ਵੀਡੀਓ ਕਾਨਫੰਰਸ ਰਾਹੀਂ ਜੁੜਨਾ ਚਾਹੁੰਦਾ ਹੈ ਤੇ ਉਸ ਨੇ ਬੈਂਚ ਤੋਂ ਇਸ ਲਈ ਇਜਾਜ਼ਤ ਮੰਗੀ ਹੈ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ, ‘‘ਸਾਨੂੰ ਦੇਸ਼ ਭਰ ਦੇ ਸਾਰੇ ਮੁਲਜ਼ਮਾਂ ਨਾਲ ਇੱਕੋ ਜਿਹਾ ਵਿਹਾਰ ਕਰਨਾ ਹੋਵੇਗਾ।’’ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 15 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
Advertisement
Advertisement
