ਮੁੰਬਈ, 7 ਨਵੰਬਰ
ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਦਾਅਵਾ ਕੀਤਾ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਇਕਾਈ ਦਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਅਗਵਾ ਕਰਨ ਦੀ ਸਾਜਿਸ਼ ਵਿੱਚ ਕਥਿਤ ਤੌਰ ’ਤੇ ਸ਼ਾਮਲ ਸੀ। ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਗੂ ਮੋਹਿਤ ਭਾਰਤੀਆ ਨੇ ਕਥਿਤ ਤੌਰ ’ਤੇ ਇਹ ਸਾਜ਼ਿਸ਼ ਰਚੀ ਸੀ। ਉਨ੍ਹਾਂ ਕਿਹਾ ਕਿ ਮੋਹਿਤ ਭਾਰਤੀਆ ਨੂੰ ਸਮੀਰ ਵਾਨਖੇੜੇ ਓਸ਼ੀਵਾਰਾ ਦੇ ਕਬਰਿਸਤਾਨ ਵਿੱਚ ਮਿਲਿਆ ਸੀ। ਜ਼ਿਕਰਯੋਗ ਹੈ ਕਿ ਆਰੀਅਨ ਖਾਨ ਨੂੰ ਕਰੂਜ਼ ਡਰੱਗ ਮਾਮਲੇ ਵਿੱਚ ਬੀਤੇ ਮਹੀਨੇ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਮੌਜੂਦਾ ਸਮੇਂ ਉਹ ਜ਼ਮਾਨਤ ’ਤੇ ਰਿਹਾਅ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਵਾਨਖੇੜੇ ਦੀ ਅਗਵਾਈ ਵਿੱਚ ਹੀ ਛਾਪਾ ਮਾਰਿਆ ਗਿਆ ਸੀ। -ਪੀਟੀਆਈ