ਵਕਫ਼ ਸੋਧ ਬਿੱਲ: ਵਿਰੋਧੀ ਧਿਰ ਦੇ ਆਗੂ ਸਪੀਕਰ ਨੂੰ ਮਿਲੇ
ਨਵੀਂ ਦਿੱਲੀ: ਵਕਫ਼ ਸੋਧ ਬਿੱਲ ’ਤੇ ਵਿਚਾਰ ਕਰ ਰਹੀ ਸੰਸਦ ਦੀ ਸਾਂਝੀ ਕਮੇਟੀ ’ਚ ਸ਼ਾਮਲ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਪੈਨਲ ਦੇ ਚੇਅਰਮੈਨ ਜਗਦੰਬਿਕਾ ਪਾਲ ਖ਼ਿਲਾਫ਼ ਸ਼ਿਕਾਇਤ ਦਰਜ...
Advertisement
ਨਵੀਂ ਦਿੱਲੀ:
ਵਕਫ਼ ਸੋਧ ਬਿੱਲ ’ਤੇ ਵਿਚਾਰ ਕਰ ਰਹੀ ਸੰਸਦ ਦੀ ਸਾਂਝੀ ਕਮੇਟੀ ’ਚ ਸ਼ਾਮਲ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਪੈਨਲ ਦੇ ਚੇਅਰਮੈਨ ਜਗਦੰਬਿਕਾ ਪਾਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਜਗਦੰਬਿਕਾ ’ਤੇ ਅਹਿਮ ਮਾਮਲੇ ’ਤੇ ਕਾਰਵਾਈ ਵਿੱਚ ਰੁਕਾਵਟ ਪਾਉਣ ਦਾ ਦੋਸ਼ ਲਾਇਆ। ਉਨ੍ਹਾਂ ਸੋਧ ਬਿੱਲ ’ਤੇ ਵਿਚਾਰ-ਵਟਾਂਦਰਾ ਕਰਨ ਲਈ ਇਸ ਕਮੇਟੀ ਦਾ ਕਾਰਜਕਾਲ ਲੋੜੀਂਦੇ ਸਮੇਂ ਲਈ ਵਧਾਉਣ ਦੀ ਵੀ ਮੰਗ ਕੀਤੀ। ਡੀਐੱਮਕੇ ਮੈਂਬਰ ਏ. ਰਾਜਾ ਨੇ ਸਪੀਕਰ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਸਪੀਕਰ ਨੂੰ ਦੱਸਿਆ ਕਿ ਕਮੇਟੀ ਦੇ ਚੇਅਰਮੈਨ ਵੱਲੋਂ ਸਹੀ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਉਹ ਜਲਦਬਾਜ਼ੀ ਕਰ ਰਹੇ ਹਨ ਅਤੇ ਕਾਰਵਾਈ ਵਿੱਚ ਰੁਕਾਵਟ ਪਾ ਰਹੇ ਹਨ।’ -ਪੀਟੀਆਈ
Advertisement
Advertisement