ਨਵੀਂ ਦਿੱਲੀ: ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਅਮਾਨਤੁੱਲ੍ਹਾ ਖਾਨ ਖ਼ਿਲਾਫ਼ ਚਾਰ ਸਾਲ ਪੁਰਾਣੇ ਮਾਮਲੇ ਵਿੱਚ ਸੀਬੀਆਈ ਨੂੰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਿਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਮਾਨਤੁੱਲ੍ਹਾ ਖ਼ਿਲਾਫ਼ ਸਾਲ 2016 ਵਿੱਚ ‘ਗ਼ੈਰਕਾਨੂੰਨੀ’ ਨਿਯੁਕਤੀਆਂ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਵਕਫ਼ ਬੋਰਡ ਦੇ ਤਤਕਾਲੀ ਸੀਈਓ ਮਹਬਿੂਬ ਆਲਮ ਖ਼ਿਲਾਫ਼ ਵੀ ਕਾਨੂੰਨ ਤੇ ਨਿਯਮਾਂ ਦੀ ਜਾਣ-ਬੁੱਝ ਕੇ ਉਲੰਘਣਾ ਕਰਨ, ਅਹੁਦੇ ਦੀ ਦੁਰਵਰਤੋਂ ਕਰਨ ਅਤੇ ਖਜ਼ਾਨੇ ਨੂੰ ਚੂਨਾ ਲਾਉਣ ਸਮੇਤ ਹੋਰ ਅਪਰਾਧਕ ਮਾਮਲਿਆਂ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। -ਪੀਟੀਆਈ