ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Waqf law: ਸੁਪਰੀਮ ਕੋਰਟ ਵਿੱਚ ਵਕਫ਼ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ 20 ਨੂੰ

ਸਰਵਉਚ ਅਦਾਲਤ ਨੇ ਪਟੀਸ਼ਨਰਾਂ ਤੇ ਕੇਂਦਰ ਤੋਂ ਜਵਾਬ ਮੰਗਿਆ
Advertisement

ਨਵੀਂ ਦਿੱਲੀ, 15 ਮਈ

ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਕਿਹਾ ਕਿ ਉਹ ਵਕਫ਼ (ਸੋਧ) ਐਕਟ, 2025 ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ 20 ਮਈ ਨੂੰ ਸੁਣਵਾਈ ਕਰੇਗੀ। ਚੀਫ਼ ਜਸਟਿਸ ਬੀਆਰ ਗਵੱਈ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲਿਆਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਸੋਮਵਾਰ ਤੱਕ ਆਪਣੇ  ਜਵਾਬ ਦਾਖ਼ਲ ਕਰਨ ਲਈ ਕਿਹਾ। ਸੀਜੇਆਈ ਨੇ ਪਟੀਸ਼ਨਾਂ ’ਤੇ ਸੁਣਵਾਈ ਮੁਲਤਵੀ ਕਰਦੇ ਹੋਏ ਕਿਹਾ, ‘ਅਸੀਂ 20 ਮਈ ਨੂੰ ਹੀ ਅੰਤਰਿਮ ਰਾਹਤ ਦੇ ਮੁੱਦੇ ’ਤੇ ਵਿਚਾਰ ਕਰਾਂਗੇ।’ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਬੈਂਚ ਨੂੰ ਦੱਸਿਆ ਗਿਆ ਕਿ ਜੱਜਾਂ ਨੂੰ ਦਲੀਲਾਂ ਸੁਣਨ ਲਈ ਕੁਝ ਹੋਰ ਸਮਾਂ ਲੱਗ ਸਕਦਾ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਭਰੋਸਾ ਦਿੱਤਾ ਸੀ ਕਿ ਵਕਫ਼ ਦੁਆਰਾ ਸਥਾਪਿਤ ਕੀਤੀਆਂ ਗਈਆਂ ਜਾਇਦਾਦਾਂ ਸਮੇਤ, ਕੋਈ ਵੀ ਵਕਫ ਜਾਇਦਾਦ ਨੂੰ ਡੀਨੋਟੀਫਾਈ ਨਹੀਂ ਕੀਤਾ ਜਾਵੇਗਾ।

Advertisement

ਇਸ ਤੋਂ ਪਹਿਲਾਂ ਕਾਨੂੰਨ ਅਧਿਕਾਰੀ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਨਵੇਂ ਕਾਨੂੰਨ ਤਹਿਤ ਕੇਂਦਰੀ ਵਕਫ਼ ਕੌਂਸਲ ਜਾਂ ਰਾਜ ਵਕਫ਼ ਬੋਰਡਾਂ ਵਿੱਚ ਕੋਈ ਨਿਯੁਕਤੀ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਬਕਾ ਚੀਫ ਜਸਟਿਸ ਸੰਜੀਵ ਖੰਨਾ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ ਪਰ ਉਹ 13 ਮਈ ਨੂੰ ਸੇਵਾਮੁਕਤ ਹੋ ਗਏ ਅਤੇ ਮਾਮਲੇ ਨੂੰ ਜਸਟਿਸ ਗਵੱਈ ਦੀ ਅਗਵਾਈ ਵਾਲੇ ਬੈਂਚ ਨੂੰ ਤਬਦੀਲ ਕਰ ਦਿੱਤਾ ਗਿਆ ਸੀ।

Advertisement