ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਣੀ ਦਾ ਮੁੱਦਾ: ਸੁਪਰੀਮ ਕੋਰਟ ਵੱਲੋਂ ਪੰਜਾਬ ਦੀ ਪਟੀਸ਼ਨ ਸੁਣਨ ਤੋਂ ਇਨਕਾਰ

ਬੀਬੀਐੱਮਬੀ ਵੱਲੋਂ ਹਰਿਆਣਾ ਨੂੰ 4500 ਕਿਊਸਿਕ ਵਾਧੂ ਪਾਣੀ ਦੇਣ ਦਾ ਮਾਮਲਾ
Advertisement

ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਹਰਿਆਣਾ ਨੂੰ 4,500 ਕਿਊਸਿਕ ਵਾਧੂ ਪਾਣੀ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ 2 ਮਈ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਫੈਸਲੇ ਦੀ ਪਾਲਣਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਕੋਲ ਅੱਜ ਪੰਜਾਬ ਦਾ ਪੱਖ ਰੱਖਣ ਲਈ ਹਾਜ਼ਰ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ 100 ਫੀਸਦ ਤੋਂ ਵੱਧ ਪਾਣੀ ਲੈ ਚੁੱਕਾ ਹੈ ਅਤੇ ਮਨੁੱਖੀ ਆਧਾਰ ’ਤੇ ਪੰਜਾਬ ਨੇ ਹਰਿਆਣਾ ਨੂੰ 4,000 ਵਾਧੂ ਕਿਊਸਿਕ ਪਾਣੀ ਦੇ ਦਿੱਤਾ ਹੈ।’’ ਉਨ੍ਹਾਂ ਕਿਹਾ, ‘‘ਇਹ ਦੋਹਾਂ ਸੂਬਿਆਂ ਲਈ ਭਾਵਨਾਤਮਕ ਮਹੱਤਤਾ ਦਾ ਮੁੱਦਾ ਹੈ।’’ ਸਿੰਘਵੀ ਨੇ ਕਿਹਾ ਕਿ ਹਾਈ ਕੋਰਟ ਨੇ ਪੰਜਾਬ ਨੂੰ 2 ਮਈ ਦੇ ਫੈਸਲੇ ਦੀ ਪਾਲਣਾ ਕਰਨ ਲਈ ਕਿਹਾ ਹੈ। ਬੀਬੀਐੱਮਬੀ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਹੀ ਬੋਰਡ ਨੇ ਇਹ ਫੈਸਲਾ ਲਿਆ ਹੈ।

Advertisement
Advertisement