ਨਵੀਂ ਦਿੱਲੀ, 4 ਦਸੰਬਰ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦਾ ਰਾਜ ਹਰਿਆਣਾ ਅਤੇ ਹੋਰ ਰਾਜਾਂ ਦੇ ਗੈਂਗਸਟਰਾਂ ਵਿਰੁਧ ਲੜ ਰਿਹਾ ਹੈ। ਸ੍ਰੀ ਗਹਿਲੋਤ ਦਾ ਬਿਆਨ ਸ਼ਨਿਚਰਵਾਰ ਨੂੰ ਸੀਕਰ ਗੋਲੀਬਾਰੀ ਕਾਂਡ ਦੇ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਇਆ ਹੈ। ਮੁੱਖ ਮੰਤਰੀ ਗਹਿਲੋਤ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਹਮਲਾਵਰ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੁਝ ਗੈਂਗ ਸੂਬੇ ਵਿੱਚ ਕੰਮ ਕਰ ਰਹੇ ਹਨ। ਹਰਿਆਣਾ ਅਤੇ ਹੋਰ ਰਾਜਾਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ।