ਅਸੀਂ ਖੇਤੀ ਬਿੱਲਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸ਼ੰਕੇ ਦੂਰ ਕਰ ਰਹੇ ਹਾਂ: ਨੱਢਾ

ਤਿੰਨੇ ਬਿੱਲ ਦੂਰਦਰਸ਼ੀ ਸੋਚ ਦਾ ਨਤੀਜਾ

ਨਵੀਂ ਦਿੱਲੀ, 16 ਸਤੰਬਰ

ਪੰਜਾਬ ਸਣੇ ਦੇਸ਼ ਭਰ ਵਿੱਚ ਜਿਥੇ ਕਿਸਾਨ ਖੇਤੀ ਸਬੰਧੀ ਤਿੰਨ ਬਿੱਲਾਂ ਦਾ ਵਿਰੋਧ ਕਰ ਰਹੇ ਹਨ ਉਥੇ ਅੱਜ ਭਾਜਪਾ ਨੇ ਇਨ੍ਹਾਂ ਤੋਂ ਟੱਸ ਤੋਂ ਮੱਸ ਨਾ ਹੋਣ ਦਾ ਇਰਾਦਾ ਜ਼ਾਹਰ ਕਰ ਦਿੱਤਾ ਹੈ। ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਡੀ ਨੱਢਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਸੈਕਟਰ ਲਈ ਲਿਆਂਦੇ ਗਏ ਇਹ ਬਿੱਲ ਦੂਰਦਰਸ਼ੀ ਸੋਚ ਵਾਲੇ ਹਨ। ਇਨ੍ਹਾਂ ਨਾਲ ਖੇਤੀ ਉਤਪਾਦਨ ਵਧੇਗਾ ਤੇ ਨਿਵੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੀ ਪੈਦਾਵਾਰ ਦਾ ਚੰਗਾ ਮੁੱਲ ਦਿਵਾਉਣ ਵਿੱਚ ਮਦਦ ਮਿਲੇਗੀ। ਭਾਜਪਾ ਨੇਤਾ ਨੇ ਕਿਹਾ ਕਿ ਬਿੱਲਾਂ ਬਾਰੇ ਕਾਂਗਰਸ ਦਾ ਵਿਰੋਧ ਸਿਰਫ ਸਿਆਸੀ ਹੈ, ਮੋਦੀ ਸਰਕਾਰ ਇਨ੍ਹਾਂ ਬਿੱਲਾਂ ਰਾਹੀਂ ਜੋ ਕਰ ਰਹੀ ਹੈ ਉਸ ਦਾ ਵਾਅਦਾ ਚੋਣ ਮਨੋਰਥ ਪੱਤਰ ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਇਸ ਬਾਰੇ ਗੱਲ ਕਰ ਲਈ ਹੈ ਤੇ ਬਿੱਲਾਂ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰ ਰਹੇ ਹਾਂ। ਉਨ੍ਹਾਂ ਕਿਹਾ,‘ਅਸੀਂ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਾਂ। ਸਾਰੀਆਂ ਚੀਜ਼ਾਂ ਬਾਰੇ ਜਾਣਕਾਰੀ ਵੀ ਦੇ ਰਹੇ ਹਾਂ। ਹੁਣ ਹੀ ਨਹੀ ਲੰਮੇ ਸਮੇਂ ਤੋਂ ਗੱਲਬਾਤ ਅਤੇ ਵਿਚਾਰ ਵਟਾਂਦਰੇ ਕਰ ਰਹੇ ਹਾਂ। ਸਿਰਫ ਵਿਚਾਰ ਵਟਾਂਦਰੇ ਰਾਹੀਂ ਹੀ ਅੱਗੇ ਵਧ ਰਹੇ ਹਾਂ ਅਤੇ ਅੱਗੇ ਵਧਾਂਗੇ। ''

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All