ਸਾਨੂੰ ਰਬੜ ਸਟੈਂਪ ਨਹੀਂ, ਬੋਲਣ ਵਾਲੇ ਰਾਸ਼ਟਰਪਤੀ ਦੀ ਲੋੜ: ਸਿਨਹਾ

ਅਗਨੀਪਥ ਯੋਜਨਾ, ਦਰਜੀ ਦੀ ਹੱਤਿਆ ਅਤੇ ਜ਼ੁਬੈਰ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ

ਸਾਨੂੰ ਰਬੜ ਸਟੈਂਪ ਨਹੀਂ, ਬੋਲਣ ਵਾਲੇ ਰਾਸ਼ਟਰਪਤੀ ਦੀ ਲੋੜ: ਸਿਨਹਾ

ਤਿਰੂਵਨੰਤਪੁਰਮ, 29 ਜੂਨ

ਰਾਸ਼ਟਰਪਤੀ ਅਹੁਦੇ ਦੀ ਚੋਣ ’ਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਕਿਹਾ ਹੈ ਕਿ ਰਾਸ਼ਟਰਪਤੀ ਭਵਨ ’ਚ ਚੁਣ ਕੇ ਜਾਣ ਵਾਲਾ ਵਿਅਕਤੀ ਰਬੜ ਸਟੈਂਪ ਨਹੀਂ ਸਗੋਂ ਮਸਲਿਆਂ ’ਤੇ ਵਿਚਾਰ ਕਰਕੇ ਬੋਲਣ ਵਾਲਾ ਹੋਣਾ ਚਾਹੀਦਾ ਹੈ। ਐੱਨਡੀਏ ਉਮੀਦਵਾਰ ਦਰੋਪਦੀ ਮੁਰਮੂ ਦੇ ਨਾਮਜ਼ਦਗੀ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੇਸ਼ ਕੀਤੇ ਜਾਣ ਦੀ ਆਲੋਚਨਾ ਕਰਦਿਆਂ ਸਿਨਹਾ ਨੇ ਕਿਹਾ ਕਿ ਉਨ੍ਹਾਂ ਖੁਦ ਆਪਣੇ ਕਾਗਜ਼ ਪੇਸ਼ ਕੀਤੇ ਸਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ,‘‘ਦੇਸ਼ ਨੂੰ ਅਜਿਹੇ ਰਾਸ਼ਟਰਪਤੀ ਦੀ ਲੋੜ ਹੈ ਜੋ ਸੰਵਿਧਾਨ ਦੀ ਨਿਰਪੱਖ ਰਹਿ ਕੇ ਰਾਖੀ ਕਰੇ। ਜਦੋਂ ਗਣਤੰਤਰ ਦੇ ਅਦਾਰੇ ਸੰਵਿਧਾਨਕ ਸਿਧਾਂਤਾਂ ਤੋਂ ਥਿੜਕਣ ਤਾਂ ਰਾਸ਼ਟਰਪਤੀ ਬਿਨਾਂ ਡਰ ਜਾਂ ਕਿਸੇ ਪੱਖਪਾਤ ਦੇ ਆਪਣੇ ਦਿਮਾਗ ਦੀ ਵਰਤੋਂ ਕਰੇ। ਮੈਂ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿੰਦਾ ਹਾਂ ਕਿ ਜੇਕਰ ਰਾਸ਼ਟਰਪਤੀ ਅਹੁਦੇ ਲਈ ਚੁਣਿਆ ਗਿਆ ਤਾਂ ਮੈਂ ਸੰਵਿਧਾਨ ਨਿਰਮਾਤਾਵਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਾਂਗਾ।’’ ਸਾਬਕਾ ਕੇਂਦਰੀ ਮੰਤਰੀ ਨੇ ਅਗਨੀਪਥ ਯੋਜਨਾ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਪੇਸ਼ ਕਰਨ ਤੋਂ ਪਹਿਲਾਂ ਕੋਈ ਲੋੜੀਂਦਾ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੇ ਮਸਲੇ ਨਾਲ ਨਜਿੱਠਣ ਦਾ ਇਹ ਕੋਈ ਰਾਹ ਨਹੀਂ ਹੈ। ਉਨ੍ਹਾਂ ਉਦੈਪੁਰ ’ਚ ਦਰਜ਼ੀ ਦੀ ਹੱਤਿਆ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਲੋਕਤੰਤਰ ’ਚ ਅਜਿਹੀ ਹਿੰਸਾ ਦਾ ਕੋਈ ਸਥਾਨ ਨਹੀਂ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All