DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰ ਦੇ ਕੰਮਕਾਜ ਵਿੱਚ ਕਮੀਆਂ ਸੁਧਾਰਾਂਗੇ: Suvendu Adhikari

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਤਿੰਨ ਮਹੀਨੇ ਦੇ ਕੰਮਕਾਜ ਵਿੱਚ ਕੁਝ ਕਮੀਆਂ ਰਹੀਆਂ ਹੋਣਗੀਆਂ, ਜਿਨ੍ਹਾਂ ਨੂੰ ਲੋੜ ਪੈਣ ’ਤੇ ਜ਼ਰੂਰ ਸੁਧਾਰਿਆ ਜਾਵੇਗਾ। ਇੱਥੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਕੋਲਕਾਤਾ ਵਿੱਚ ਇਕ ਰਾਜ ਪੱਧਰੀ ਸਮਾਰੋਹ ’ਚ ਹਿੱਸਾ ਲੈਂਦੇ ਹੋਏ। -ਫੋਟੋ: ਪੀਟੀਆਈ
Advertisement

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਤਿੰਨ ਮਹੀਨੇ ਦੇ ਕੰਮਕਾਜ ਵਿੱਚ ਕੁਝ ਕਮੀਆਂ ਰਹੀਆਂ ਹੋਣਗੀਆਂ, ਜਿਨ੍ਹਾਂ ਨੂੰ ਲੋੜ ਪੈਣ ’ਤੇ ਜ਼ਰੂਰ ਸੁਧਾਰਿਆ ਜਾਵੇਗਾ। ਇੱਥੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਦੀ ਸੁਰੱਖਿਆ, ਸਿੱਖਿਆ ਅਤੇ ਰੁਜ਼ਗਾਰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ 11 ਸਾਲਾ ਬੱਚੀ ਦੇ ਜਬਰ ਜਨਾਹ ਮਾਮਲੇ ਵਿੱਚ ਕਾਰਵਾਈ ਅਤੇ ਆਰ ਜੀ ਕਾਰ ਹਸਪਤਾਲ ਮਾਮਲਾ ਮੁੜ ਖੋਲ੍ਹਣ ਨੂੰ ਆਪਣੀ ਪ੍ਰਾਪਤੀ ਦੱਸਿਆ। ਇਸੇ ਤਰ੍ਹਾਂ ਅੰਨਪੂਰਨਾ ਯੋਜਨਾ ਤਹਿਤ ਔਰਤਾਂ ਨੂੰ 3 ਹਜ਼ਾਰ ਰੁਪਏ ਮਹੀਨਾਵਾਰ ਆਰਥਿਕ ਮਦਦ ਦਿੱਤੀ ਜਾ ਰਹੀ ਹੈ।

Advertisement
Advertisement
×