ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਨਾਸ਼ਤਾ ਯੋਜਨਾ ਪੰਜਾਬ ’ਚ ਲਾਗੂ ਕਰਾਂਗੇ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੇਨਈ ’ਚ ਤਾਮਿਲਨਾਡੂ ਸਰਕਾਰ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਦੀ ਸ਼ੁਰੂਆਤ
ਚੇਨੱਈ ’ਚ ਬੱਚਿਆਂ ਨੂੰ ਭੋਜਨ ਵਰਤਾਉਂਦੇ ਹੋਏ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਪੀਟੀਆਈ
Advertisement

ਚੰਡੀਗੜ੍ਹ /ਚੇਨਈ, 26 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਾਮਿਲਨਾਡੂ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਦਾ ਚੇਨਈ ਤੋਂ ਆਗਾਜ਼ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਇਸ ਸਕੀਮ ਨੂੰ ਉਨ੍ਹਾਂ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਜਾਵੇਗਾ ਅਤੇ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਗੱਲਬਾਤ ਕਰ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਨਾਨਿਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਤਾਮਿਲਨਾਡੂ ਦੇ ਸ਼ਹਿਰੀ ਖ਼ੇਤਰਾਂ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਤੋਂ ਸਵੇਰ ਦਾ ਖਾਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਤੰਬਰ 2022 ਵਿੱਚ ਪੇਂਡੂ ਪ੍ਰਾਇਮਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਨਾਲ 34,987 ਸਕੂਲਾਂ ਦੇ 17 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲਿਆ। ਅੱਜ ਤੋਂ ਸ਼ਹਿਰੀ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਸਕੀਮ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੇ ਤਾਮਿਲਨਾਡੂ ਵਿੱਚ ਸ਼ਾਨਦਾਰ ਨਤੀਜੇ ਦਿੱਤੇ ਹਨ, ਜਿਸ ਨਾਲ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸੁਧਾਰ, ਸਿੱਖਣ ਵਿੱਚ ਸੁਧਾਰ, ਕੁਪੋਸ਼ਣ ਵਿੱਚ ਕਮੀ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਬਿਮਾਰੀ ਦਰ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਪਹਿਲਕਦਮੀਆਂ ਸਮੇਂ ਦੀ ਲੋੜ ਹਨ, ਖ਼ਾਸ ਕਰ ਕੇ ਦੱਬੇ-ਕੁਚਲੇ ਅਤੇ ਹਾਸ਼ੀਏ ਉੱਤੇ ਧੱਕੇ ਲੋਕਾਂ ਲਈ ਅਜਿਹੀਆਂ ਸਕੀਮਾਂ ਦੀ ਜ਼ਰੂਰਤ ਹੈ।

Advertisement

ਹਾਲੇ ਤਕ ‘ਅੱਛੇ ਦਿਨ’ ਨਹੀਂ ਆਏ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨਾਲ ਮਤਰੇਆ ਸਲੂਕ ਕੀਤੇ ਜਾਣ ਦੀ ਆਲੋਚਨਾ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ’ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ‘ਅੱਛੇ ਦਿਨ’ ਲਿਆਉਣ ਅਤੇ ਹਰੇਕ ਦੇ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਤੇ ਇਹ ਵਾਅਦੇ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ।

Advertisement
Show comments