ਪ੍ਰਭੂ ਦਿਆਲ
ਸਿਰਸਾ, 18 ਜੂਨ
ਡੇਰਾ ਸਿਰਸਾ ਮੁਖੀ ਗੁਰੀਮਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਮਿਲੀ ਇਕ ਮਹੀਨੇ ਦੀ ਪੈਰੋਲ ਬਾਰੇ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਹ ਇਸ ਦੇ ਖ਼ਿਲਾਫ਼ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ’ਤੇ ਜਬਰ ਜਨਾਹ ਤੇ ਕਤਲ ਦੇ ਗੰਭੀਰ ਦੋਸ਼ ਹਨ ਜਿਸ ਕਾਰਨ ਉਸ ਨੂੰ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਆਪਣੇ ਸੁਆਰਥਾਂ ਦੀ ਕਥਿਤ ਪੂਰਤੀ ਲਈ ਡੇਰਾ ਮੁਖੀ ਨੂੰ ਪੈਰੋਲ ਦਿਵਾਈ ਹੈ। ਛਤਰਪਤੀ ਨੇ ਕਿਹਾ ਕਿ ਉਹ ਜਲਦੀ ਹੀ ਹਾਈ ਕੋਰਟ ਵਿੱਚ ਪੈਰੋਲ ਰੱਦ ਕਰਵਾਉਣ ਲਈ ਪਟੀਸ਼ਨ ਦਾਇਰ ਕਰਨਗੇ। ਚੇਤੇ ਰਹੇ ਕਿ ਡੇਰਾ ਮੁਖੀ ਨੂੰ ਸਾਧਵੀ ਜਬਰ-ਜਨਾਹ ਤੋਂ ਇਲਾਵਾ ਪੱਤਰਕਾਰ ਰਾਮ ਚੰਦਰ ਛਤਰਪਤੀ ਤੇ ਡੇਰੇ ਦੇ ਇਕ ਸ਼ਰਧਾਲੂ ਰਣਜੀਤ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਮਿਲੀ ਹੋਈ ਹੈ।