ਜੰਮੂ ਕਸ਼ਮੀਰ ’ਚ ਕਿਸੇ ਨੂੰ ਅਮਨ ਭੰਗ ਨਹੀਂ ਕਰਨ ਦੇਵਾਂਗੇ: ਸ਼ਾਹ

ਤਿੰਨ ਸਿਆਸੀ ਪਰਿਵਾਰਾਂ ’ਤੇ ਲਾਇਆ ਸੂਬੇ ਦਾ ਵਿਕਾਸ ਨਾ ਕਰਵਾਉਣ ਦਾ ਦੋਸ਼

ਜੰਮੂ ਕਸ਼ਮੀਰ ’ਚ ਕਿਸੇ ਨੂੰ ਅਮਨ ਭੰਗ ਨਹੀਂ ਕਰਨ ਦੇਵਾਂਗੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਦੇ ਗੁਰਦੁਆਰਾ ਡਿਗਿਆਣਾ ਸਾਹਿਬ ਿਵਖੇ ਮੱਥਾ ਟੇਕਦੇ ਹੋਏ। -ਫੋਟੋ: ਪੀਟੀਆਈ

ਜੰਮੂ, 24 ਅਕਤੂਬਰ

ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਇੱਥੇ ਕਿਹਾ ਕਿ ਸਰਕਾਰ ਦਾ ਟੀਚਾ ਜੰਮੂ ਕਸ਼ਮੀਰ ’ਚੋਂ ਅਤਿਵਾਦ ਦਾ ਸਫ਼ਾਇਆ ਕਰਨਾ ਤੇ ਆਮ ਲੋਕਾਂ ਦੀਆਂ ਹੱਤਿਆਵਾਂ ਰੋਕਣ ਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੇਂਦਰੀ ਸ਼ਾਸਿਤ ਪ੍ਰਦੇਸ਼ ’ਚ ਅਮਨ ਤੇ ਵਿਕਾਸ ਦੇ ਰਾਹ ’ਚ ਅੜਿੱਕੇ ਨਹੀਂ ਪਾਉਣ ਦਿੱਤੇ ਜਾਣਗੇ। ਜੰਮੂ ਕਸ਼ਮੀਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਲ ’ਚ ਵਿਸ਼ੇਸ਼ ਥਾਂ ਰੱਖਦਾ ਹੈ।

ਤਿੰਨ ਰੋਜ਼ਾ ਫੇਰੀ ਲਈ ਜੰਮੂ ਕਸ਼ਮੀਰ ਆੲੇ ਸ਼ਾਹ ਅੱਜ ਦੂਜੇ ਦਿਨ ਜੰਮੂ ਦੇ ਭਗਵਤੀ ਨਗਰ ਵਿੱਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ਼ਾਹ ਨੇ ਕਿਹਾ ਕਿ 12000 ਕਰੋੜ ਰੁਪਏ ਦਾ ਨਿਵੇਸ਼ ਪਹਿਲਾਂ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹੋ ਚੁੱਕਾ ਹੈ ਤੇ ਸਾਲ 2022 ਦੇ ਅਖੀਰ ਤੱਕ ਸਰਕਾਰ ਦਾ ਇਸ ਨਿਵੇਸ਼ ਨੂੰ 51000 ਕਰੋੜ ਰੁਪਏ ਕਰਨ ਦਾ ਟੀਚਾ ਹੈ ਜਿਸ ਨਾਲ ਸਥਾਨਕ ਨੌਜਵਾਨਾਂ ਨੂੰ ਪੰਜ ਲੱਖ ਨੌਕਰੀਆਂ ਮਿਲਣਗੀਆਂ। ਪੰਜ ਅਗਸਤ 2019 ਨੂੰ ਰਾਜ ਦਾ ਵਿਸ਼ੇਸ਼ ਦਰਜਾ ਖਤਮ ਕਰਨ ਅਤੇ ਉਸ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚ ਵੰਡਣ ਦੇ ਕੇਂਦਰ ਦੇ ਫ਼ੈਸਲੇ ਮਗਰੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਉਨ੍ਹਾਂ ਕਾਂਗਰਸ, ਨੈਸ਼ਨਲ ਕਾਨਫਰੰਸ ਤੇ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦਾ ਨਾਂ ਲਏ ਬਿਨਾਂ ਕਿਹਾ ਕਿ ਪਿਛਲੇ ਸੱਤ ਦਹਾਕਿਆਂ ’ਚ ਜੰਮੂ ਕਸ਼ਮੀਰ ਦਾ ਵਿਕਾਸ ਨਾ ਹੋਣ ਲਈ ਤਿੰਨ ਪਰਿਵਾਰ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ, ‘ਮੋਦੀ ਦੀ ਅਗਵਾਈ ਹੇਠ ਜੰਮੂ ਕਸ਼ਮੀਰ ’ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ ਪਰ ਨੁਕਸਾਨ ਪਹੁੰਚਾਉਣ ਵਾਲੇ ਤੱਤ ਅੜਿੱਕੇ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਮੈਂ ਇੱਥੇ ਤੁਹਾਨੂੰ ਇਹ ਯਕੀਨ ਦਿਵਾਉਣ ਆਇਆ ਹਾਂ ਕਿ ਕੋਈ ਵੀ ਅੜਿੱਕਾ ਨਹੀਂ ਪਾ ਸਕੇਗਾ ਤੇ ਵਿਕਾਸ ਨੂੰ ਰੋਕ ਨਹੀਂ ਸਕੇਗਾ।’ ਕਸ਼ਮੀਰ ’ਚ ਇਸ ਮਹੀਨੇ ਅਤਿਵਾਦੀਆਂ ਵੱਲੋਂ ਕੀਤੀਆਂ ਗਈਆਂ ਆਮ ਲੋਕਾਂ ਦੀਆਂ ਹੱਤਿਆਵਾਂ ਵੱਲ ਇਸ਼ਾਰਾ ਕਰਦਿਆਂ ਸ਼ਾਹ ਨੇ ਕਿਹਾ ਕਿ ਕੁਝ ਲੋਕ ਯੂਟੀ ’ਚ ਸੁਰੱਖਿਆ ਹਾਲਾਤ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਜਿਹਾ ਮਾਹੌਲ ਬਣਾਉਣਾ ਚਾਹੁੰਦੇ ਹਨ ਕਿ ਇੱਕ ਵੀ ਵਿਅਕਤੀ ਦੀ ਜਾਨ ਨਾ ਜਾਵੇ ਅਤੇ ਅਤਿਵਾਦ ਦਾ ਸਫ਼ਾਇਆ ਹੋ ਜਾਵੇ। ਅਮਿਤ ਸ਼ਾਹ ਨੇ ਕਿਹਾ ਕਿ ਜੰਮੂ ਦੇ ਲੋਕਾਂ ਨੂੰ ਕਿਨਾਰੇ ਕਰਨ ਦਾ ਸਮਾਂ ਹੁਣ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਸ਼ਮੀਰ ਤੇ ਜੰਮੂ ਦਾ ਇਕੱਠਿਆਂ ਵਿਕਾਸ ਹੋਵੇਗਾ। -ਪੀਟੀਆਈ

‘ਧਾਰਾ 370 ਮੋਦੀ ਦੀਆਂ ਨਿੱਜੀ ਕੋਸ਼ਿਸ਼ਾਂ ਸਦਕਾ ਹਟੀ’

ਜੰਮੂ: ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਪੱਖਪਾਤੀ ਧਾਰਾ 370 ਪ੍ਰਧਾਨ ਮੰਤਰੀ ਦੀਆਂ ਨਿੱਜੀ ਕੋਸ਼ਿਸ਼ਾਂ ਕਾਰਨ ਖਤਮ ਕੀਤੀ ਜਾ ਸਕੀ ਤਾਂ ਜੋ ਜਨ ਸੰਘ ਦੇ ਬਾਨੀ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸੁਫ਼ਨਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੋਦੀ ਨੇ ਜੰਮੂ ਕਸ਼ਮੀਰ ’ਚ ਜ਼ਮੀਨੀ ਜਮਹੂਰੀਅਤ ਬਹਾਲ ਕੀਤੀ ਅਤੇ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਕੀਤਾ ਜਿੱਥੇ ਲੱਖਾਂ ਲੋਕਾਂ ਨੇ ਧਾਰਾ 370 ਤਹਿਤ ਅਨਿਆਂ ਝੱਲਿਆ ਸੀ। ਉਨ੍ਹਾਂ ਕਿਹਾ, ‘ਅੱਜ ਜੰਮੂ ਕਸ਼ਮੀਰ ਦੇ  ਨੇਤਾ ਪੰਡਿਤ ਪ੍ਰੇਮ ਨਾਥ ਡੋਗਰਾ ਦੀ ਜੈਅੰਤੀ ਹੈ ਜਿਨ੍ਹਾਂ ਮੁਖਰਜੀ ਨਾਲ ਮਿਲ ਕੇ ‘ਇੱਕ ਨਿਸ਼ਾਨ, ਇੱਕ ਵਿਧਾਨ ਤੇ ਇੱਕ ਪ੍ਰਧਾਨ’ ਦਾ ਨਾਅਰਾ ਮਾਰਿਆ ਸੀ ਅਤੇ ਭਾਰਤ ਨਾਲ ਰਾਜ ਦੇ ਏਕੀਕਰਨ ਲਈ ਪੂਰੀ  ਮਿਹਨਤ ਕੀਤੀ।’  ਉਨ੍ਹਾਂ ਕਿਹਾ ਕਿ ਹੁਣ ਜੰਮੂ ਕਸ਼ਮੀਰ ’ਚ ਕੋਈ ਵੀ ਮੰਤਰੀ ਬਣ ਸਕਦਾ ਹੈ ਅਤੇ ਮੁੱਖ ਮੰਤਰੀ ਬਣ ਸਕਦਾ ਹੈ। ਪਹਾੜੀ ਲੋਕਾਂ ਦੀ ਵਰਤੋਂ ਵੋਟ ਬੈਂਕ ਵਜੋਂ ਕੀਤੀ ਗਈ ਪਰ ਉਨ੍ਹਾਂ ਨੂੰ ਬਣਦੀ ਨੁਮਾਇੰਦਗੀ ਨਹੀਂ ਦਿੱਤੀ ਗਈ।  ਇਸੇ ਦੌਰਾਨ ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਲੋਕਾਂ ਨੂੰ ਹਿੰਸਾ ਲਈ ਭੜਕਾਉਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਇਸ ਖੇਤਰ ’ਚ ਅਮਨ ਕਾਇਮ ਰੱਖਣ ਲਹੀ ਦ੍ਰਿੜ੍ਹ ਹੈ। ਸਿਨਹਾ ਨੇ ਕਿਹਾ ਕਸ਼ਮੀਰੀ ਸ਼ਰਨਾਰਥੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ ਅਤੇ ਪ੍ਰਸ਼ਾਸਨ ਨੇ ਇਹ ਸਮੱਸਿਆਵਾਂ ਹੱਲ ਕਰਨ ਲਈ ਇੱਕ ਪੋਰਟਲ ਸ਼ੁਰੂ ਕੀਤਾ ਹੈ। -ਪੀਟੀਆਈ 

ਸ਼ਾਹ ਨੇ ਗੁਰਦੁਆਰਾ ਡਿਗਿਆਣਾ ਸਾਹਿਬ ਮੱਥਾ ਟੇਕਿਆ

ਜੰਮੂ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਗੁਰਦੁਆਰਾ ਡਿਗਿਆਣਾ ਸਾਹਿਬ ਮੱਥਾ ਟੇਕਿਆ ਅਤੇ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਨ ਮਗਰੋਂ ਅਮਿਤ ਸ਼ਾਹ ਦੁਪਹਿਰ ਸਮੇਂ ਗੁਰਦੁਆਰੇ ਪੁੱਜੇ ਅਤੇ ਇਸ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਇੱਥੇ ਇੱਕ ਖੋਜ ਕੇਂਦਰ ਦਾ ਉਦਘਾਟਨ ਕੀਤਾ ਅਤੇ ਆਈਆਈਟੀ ਜੰਮੂ ਸਥਿਤ ਕੇਂਦਰ ਦੇ ਤੀਜੇ ਗੇੜ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...