DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਿਨਾਂ ਕਿਸੇ ਦੇਰੀ ਤੋਂ ਝੋਨਾ ਖ਼ਰੀਦਾਂਗੇ: Bhagwant Mann

ਹੋਰ ਸੂਬਿਆਂ ਤੋਂ ਆਉਣ ਵਾਲੇ ਝੋਨੇ ’ਤੇ ਰੋਕ ਲਾਉਣ ਲਈ ਚੌਕਸੀ ਵਧਾਉਣ ਦੇ ਹੁਕਮ

  • fb
  • twitter
  • whatsapp
  • whatsapp
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਾਰੇ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਝੋਨੇ ਦੇ ਸੀਜ਼ਨ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਗਏ ਝੋਨੇ ਦੇ ਇੱਕ-ਇੱਕ ਦਾਣੇ ਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ। ਆਗਾਮੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ’ਚ 180 ਲੱਖ ਟਨ ਝੋਨਾ ਆਉਣ ਦੀ ਉਮੀਦ ਹੈ। ਇਸੇ ਲਈ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ, ਐੱਸ ਐੱਸ ਪੀ, ਮੰਡੀ ਬੋਰਡ ਅਤੇ ਪੁਲੀਸ ਵਿਭਾਗ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਆਗਾਮੀ ਖ਼ਰੀਦ ਸੀਜ਼ਨ ਦੌਰਾਨ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ। ਇਸ ਦੀ ਉਪਲਬਧਤਾ ਲਈ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਉਧਰ ਸੂਬਾ ਸਰਕਾਰ ਨੇ ਕੈਸ਼ ਕ੍ਰੈਡਿਟ ਲਿਮਟ (ਸੀ ਸੀ ਐੱਲ) ਲਈ ਪਹਿਲਾਂ ਹੀ ਆਰ ਬੀ ਆਈ ਨੂੰ ਤਜਵੀਜ਼ ਭੇਜ ਦਿੱਤੀ ਹੈ। ਕਿਸਾਨਾਂ ਨੂੰ ਮੰਡੀਆਂ ’ਚ ਆਪਣੀ ਫ਼ਸਲ ਵੇਚਣ ’ਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਸਰਕਾਰ ਵੱਲੋਂ ਹਰ ਪੱਧਰ ’ਤੇ ਪੁਖ਼ਤਾ ਖ਼ਰੀਦ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ।

Advertisement
Advertisement
×