ਜੰਮੂ ਕਸ਼ਮੀਰ ਦੇ ਲੋਕਾਂ ਨਾਲ ਸੰਵਾਦ ਛੇਤੀ ਸ਼ੁਰੂ ਕਰਾਂਗੇ: ਸਿਨਹਾ

ਜੰਮੂ ਕਸ਼ਮੀਰ ਦੇ ਲੋਕਾਂ ਨਾਲ ਸੰਵਾਦ ਛੇਤੀ ਸ਼ੁਰੂ ਕਰਾਂਗੇ: ਸਿਨਹਾ

ਰਾਜਭਵਨ ’ਚ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਵਜੋਂ ਹਲਫ਼ ਲੈਂਦੇ ਹੋਏ ਮਨੋਜ ਸਿਨਹਾ। -ਫੋਟੋ: ਪੀਟੀਆਈ

ਸ੍ਰੀਨਗਰ, 7 ਅਗਸਤ

ਜੰਮੂ ਕਸ਼ਮੀਰ ’ਚ ਸ਼ਾਂਤੀ ਅਤੇ ਸਥਿਰਤਾ ਦੀ ਵਕਾਲਤ ਕਰਦਿਆਂ ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ ਨਵੇਂ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਕਿਹਾ ਕਿ ਅਤਿਵਾਦ ਅਤੇ ਬੇਯਕੀਨੀ ਦੇ ਹਾਲਾਤ ਨੂੰ ਖ਼ਤਮ ਕਰਨ ਲਈ ਲੋਕਾਂ ਨਾਲ ਛੇਤੀ ਹੀ ਪ੍ਰਸ਼ਾਸਨ ਵੱਲੋਂ ਸੰਵਾਦ ਸ਼ੁਰੂ ਕੀਤਾ ਜਾਵੇਗਾ। ਉਪ ਰਾਜਪਾਲ ਵਜੋਂ ਹਲਫ਼ ਲੈਣ ਮਗਰੋਂ ਸ੍ਰੀ ਸਿਨਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 5 ਅਗਸਤ ਦਾ ਦਿਹਾੜਾ ਜੰਮੂ ਕਸ਼ਮੀਰ ਦੇ ਇਤਿਹਾਸ ਲਈ ਅਹਿਮ ਹੈ ਕਿਉਂਕਿ ਕਈ ਵਰ੍ਹਿਆਂ ਦੇ ‘ਇਕਾਂਤਵਾਸ’ ਮਗਰੋਂ ਜੰਮੂ ਕਸ਼ਮੀਰ ਹੁਣ ਦੇਸ਼ ਦੀ ਮੁੱਖ ਧਾਰਾ ਨਾਲ ਜੁੜ ਗਿਆ ਹੈ। ਪ੍ਰਸ਼ਾਸਨ ਦੀ ਪ੍ਰਾਥਮਿਕਤਾ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ,‘‘ਸਾਨੂੰ ਜੰਮੂ ਕਸ਼ਮੀਰ ਦੇ ਆਮ ਲੋਕਾਂ ਨਾਲ ਗੱਲਬਾਤ ਕਰਨ ਦੀ ਲੋੜ ਹੈ। ਸਾਡਾ ਕੋਈ ਏਜੰਡਾ ਨਹੀਂ ਹੈ ਅਤੇ ਕਿਸੇ ਖਿਲਾਫ਼ ਕੋਈ ਵਿਤਕਰਾ ਨਹੀਂ ਹੋਵੇਗਾ। ਸੰਵਿਧਾਨ ਗੀਤਾ ਵਾਂਗ ਹੈ ਅਤੇ ਸੰਵਿਧਾਨ ਅਨੁਸਾਰ ਹੀ ਕੰਮ ਨੇਪਰੇ ਚੜ੍ਹਨਗੇ।’’ ਵਿਕਾਸ ’ਚ ਤੇਜ਼ੀ ਲਿਆਉਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਰੁਕੇ ਹੋਏ ਕੰਮ ਪਿਛਲੇ ਇਕ ਸਾਲ ’ਚ ਮੁਕੰਮਲ ਹੋ ਗਏ ਹਨ। ਇਸ ਦੌਰਾਨ ਮੁੱਖ ਸਕੱਤਰ ਬੀ ਵੀ ਆਰ ਸੁਬਰਾਮਣੀਅਮ ਨੇ ਕਿਹਾ ਕਿ ਜੰਮੂ ਕਸ਼ਮੀਰ ’ਚ ਪੰਚਾਂ ਅਤੇ ਸਰਪੰਚਾਂ ਦੀਆਂ 12,600 ਸੀਟਾਂ ’ਤੇ ਜ਼ਿਮਨੀ ਚੋਣਾਂ ਕਰੋਨਾਵਾਇਰਸ ਦਾ ਕਹਿਰ ਖ਼ਤਮ ਹੋਣ ਮਗਰੋਂ ਕਰਵਾਈਆਂ ਜਾਣਗੀਆਂ। -ਪੀਟੀਆਈ

ਜੰਮੂ ਕਸ਼ਮੀਰ ਦੇ ਕੁਝ ਇਲਾਕਿਆਂ ’ਚ 4ਜੀ ਇੰਟਰਨੈੱਟ ਸੇਵਾ ਬਹਾਲ ਕਰਨ ’ਤੇ ਵਿਚਾਰ ਹੋਵੇ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਉਹ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕੁਝ ਇਲਾਕਿਆਂ ’ਚ 4ਜੀ ਸੇਵਾਵਾਂ ਬਹਾਲ ਕਰਨ ਦੀ ਸੰਭਾਵਨਾ ਤਲਾਸ਼ਣ। ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਆਪਣੇ ਜਵਾਬ ’ਚ ਕਿਹਾ ਕਿ ਨਵੇਂ ਉਪ ਰਾਜਪਾਲ ਨੂੰ ਹੁਣੇ ਜਿਹੇ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਮੁੱਦੇ ’ਤੇ ਨਿਰਦੇਸ਼ ਲੈਣ ਲਈ ਹੋਰ ਸਮੇਂ ਦੀ ਲੋੜ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਨਵੇਂ ਉਪ ਰਾਜਪਾਲ ਦੀ ਨਿਯੁਕਤੀ ਨਾਲ ਕੁਝ ਵੀ ਬਦਲਣ ਵਾਲਾ ਨਹੀਂ ਹੈ ਕਿਉਂਕਿ ਇਸ ਮੁੱਦੇ ’ਤੇ ਘੋਖ ਕਰਨ ਲਈ ਵਿਸ਼ੇਸ਼ ਕਮੇਟੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅਦਾਲਤ ਜ਼ਮੀਨੀ ਪੱਧਰ ’ਤੇ ਹਾਲਾਤ ਬਾਰੇ ਕੁਝ ਨਹੀਂ ਆਖ ਸਕਦੀ ਹੈ ਪਰ ਮੁੱਦਾ ਇਹ ਹੈ ਕਿ ਮਾਮਲੇ ’ਚ ਦੇਰੀ ਨਹੀਂ ਹੋਣੀ ਚਾਹੀਦੀ ਹੈ। ਜੰਮੂ ਕਸ਼ਮੀਰ ’ਚ ਪਿਛਲੇ ਸਾਲ ਅਗਸਤ ਤੋਂ ਹੀ ਹਾਈ ਸਪੀਡ ਇੰਟਰਨੈੱਟ ਸੇਵਾ ਮੁਅੱਤਲ ਹੈ। ਜਸਟਿਸ ਐੱਨ ਵੀ ਰਮੰਨਾ, ਆਰ ਸੁਭਾਸ਼ ਰੈੱਡੀ ਅਤੇ ਬੀ ਆਰ ਗਵਈ ’ਤੇ ਆਧਾਰਿਤ ਬੈਂਚ ਨੇ ਕੇਸ ਦੀ ਸੁਣਵਾਈ 11 ਅਗਸਤ ਲਈ ਮੁਲਤਵੀ ਕਰ ਦਿੱਤੀ। -ਪੀਟੀਆਈ

ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਵਜੋਂ ਹਲਫ਼ ਲਿਆ

ਸ੍ਰੀਨਗਰ: ਸਾਬਕਾ ਕੇਂਦਰੀ ਮੰਤਰੀ ਮਨੋਜ ਸਿਨਹਾ (61) ਨੇ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਵਜੋਂ ਅੱਜ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਜੰਮੂ ਕਸ਼ਮੀਰ ਹਾਈ ਕੋਰਟ ਦੇ ਚੀਫ਼ ਜਸਟਿਸ ਗੀਤਾ ਮਿੱਤਲ ਨੇ ਰਾਜ ਭਵਨ ’ਚ ਹੋਏ ਸਾਧਾਰਨ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਨੈਸ਼ਨਲ ਕਾਨਫਰੰਸ ਨੇ ਸਮਾਗਮ ਤੋਂ ਦੂਰੀ ਬਣਾਈ ਰੱਖੀ। ਸਾਬਕਾ ਮੁੱਖ ਮੰਤਰੀਆਂ ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਸੱਦੇ ਦੇ ਬਾਵਜੂਦ ਸਮਾਗਮ ’ਚ ਨਹੀਂ ਗਏ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All