ਪਾਕਿਸਤਾਨ ਨਾਲ ਨਹੀਂ ਵਾਦੀ ਦੇ ਨੌਜਵਾਨਾਂ ਨਾਲ ਗੱਲ ਕਰਾਂਗੇ: ਸ਼ਾਹ

ਪਾਕਿਸਤਾਨ ਨਾਲ ਨਹੀਂ ਵਾਦੀ ਦੇ ਨੌਜਵਾਨਾਂ ਨਾਲ ਗੱਲ ਕਰਾਂਗੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀਨਗਰ ਪੁੱਜਣ ’ਤੇ ਪਾਰਟੀ ਵਰਕਰਾਂ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ

ਸ੍ਰੀਨਗਰ, 25 ਅਕਤੂਬਰ

ਮੁੱਖ ਅੰਸ਼

  • ਫਾਰੂਕ ਅਬਦੁੱਲ੍ਹਾ ਦੇ ਸੁਝਾਅ ਦੀ ਕੀਤੀ ਨਿੰਦਾ
  • ਜੰਮੂ ਕਸ਼ਮੀਰ ਨੂੰ ਦੇਸ਼ ਦਾ ਸਭ ਤੋਂ ਵਿਕਸਿਤ ਸੂਬਾ ਬਣਾਉਣ ਦਾ ਕੀਤਾ ਵਾਅਦਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪਾਕਿਸਤਾਨ ਨਾਲ ਗੱਲਬਾਤ ਦੀ ਪੈਰਵੀ ਕਰਨ ’ਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਰਕਾਰ ਇਸ ਦੀ ਥਾਂ ਜੰਮੂ ਕਸ਼ਮੀਰ ਨੂੰ ਦੇਸ਼ ਦਾ ਸਭ ਤੋਂ ਵਿਕਸਿਤ ਰਾਜ ਬਣਾਉਣ ਲਈ ਇੱਥੋਂ ਦੇ ਨੌਜਵਾਨਾਂ ਨਾਲ ਗੱਲ ਕਰੇਗੀ। ਅਗਸਤ 2019 ’ਚ ਧਾਰਾ 370 ਮਨਸੂਖ ਕਰਨ ਮਗਰੋਂ ਆਪਣੀ ਪਹਿਲੀ ਯਾਤਰਾ ’ਤੇ ਜੰਮੂ ਕਸ਼ਮੀਰ ਪੁੱਜੇ ਸ਼ਾਹ ਨੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਕਈ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਸ਼ਾਹ ਨੇ ਇੱਥੇ ਐੱਸਕੇਆਈਸੀਸੀ ਦੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ‘ਮੈਂ ਅਖ਼ਬਾਰਾਂ ’ਚ ਪੜ੍ਹਿਆ ਹੈ ਕਿ ਫਾਰੂਕ ਅਬਦੁੱਲ੍ਹਾ ਨੇ ਸੁਝਾਅ ਦਿੱਤਾ ਹੈ ਕਿ ਸਰਕਾਰ ਨੂੰ ਪਾਕਿਸਤਾਨ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ ਪਰ ਅਸੀਂ ਕਸ਼ਮੀਰੀ ਨੌਜਵਾਨਾਂ ਨਾਲ ਗੱਲ ਕਰਨਾ ਪਸੰਦ ਕਰਾਂਗੇ।’ ਉਨ੍ਹਾਂ ਕਿਹਾ, ‘ਧਾਰਾ 370 ਰੱਦ ਕਰਨ ਦਾ ਸਿਰਫ਼ ਇੱਕ ਹੀ ਮਕਸਦ ਸੀ ਕਸ਼ਮੀਰ, ਜੰਮੂ ਤੇ ਲੱਦਾਖ (ਕੇਂਦਰ ਸ਼ਾਸਿਤ ਪ੍ਰਦੇਸ਼) ਨੂੰ ਵਿਕਾਸ ਦੇ ਰਾਹ ’ਤੇ ਲਿਆਉਣਾ। ਤੁਸੀਂ 2024 ਤੱਕ ਸਾਡੀਆਂ ਕੋਸ਼ਿਸ਼ਾਂ ਦੇ ਨਤੀਜੇ ਦੇਖੋਗੇ।’

ਸ਼ਾਹ ਨੇ ਬੇਮਿਨਾ ’ਚ 115 ਕਰੋੜ ਰੁਪਏ ਦੀ ਲਾਗਤ ਨਾਲ ਬਣੇ 500 ਬਿਸਤਰਿਆਂ ਵਾਲੇ ਹਸਪਤਾਲ ਦਾ ਉਦਘਾਟਨ ਕੀਤਾ, ਹੰਦਵਾੜਾ ਮੈਡੀਕਲ ਕਾਲਜ, ਬਾਰਾਮੁੱਲਾ ਜ਼ਿਲ੍ਹੇ ਦੇ ਫਿਰੋਜ਼ਪੁਰ ਨਾਲੇ ’ਤੇ 46 ਕਰੋੜ ਰੁਪਏ ਦੇ ਸਟੀਲ ਗਾਰਡਰ ਪੁਲ ਅਤੇ 4000 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਤੇ ਹੋਰ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਗ੍ਰਹਿ ਮੰਤਰੀ ਨੇ ਕਿਹਾ ਕਿ ਇਸਲਾਮਾਬਾਦ ਤੇ ਵੱਖਵਾਦੀਆਂ ਨਾਲ ਗੱਲਬਾਤ ਦੀ ਵਕਾਲਤ ਕਰਨ ਵਾਲਿਆਂ ਨੂੰ ਪੁੱਛਿਆ ਜਾਣਾ ਚਾਹੀਦਾ ਹੈ ਕਿ ਪਾਕਿਸਤਾਨ ਨੇ ਮਕਬੂਜ਼ਾ ਕਸ਼ਮੀਰ ’ਚ ਕੀ ਕੀਤਾ ਹੈ? ਉਨ੍ਹਾਂ ਕਿਹਾ, ‘ਇਸ ਪਾਸੇ ਤੇ ਮਕਬੂਜ਼ਾ ਕਸ਼ਮੀਰ ਵਿਚਾਲੇ ਵਿਕਾਸ ਦਾ ਮੁਕਾਬਲਾ ਕਰੋ। ਕੀ ਉਨ੍ਹਾਂ ਕੋਲ ਬਿਜਲੀ, ਸੜਕ, ਸਿਹਤ ਸੇਵਾ ਤੇ ਪਖਾਨੇ ਹਨ। ਉੱਥੇ ਕੁਝ ਵੀ ਨਹੀਂ ਹੈ। ਤੁਹਾਡੇ ਕੋਲ ਕਿਸੇ ਵੀ ਹਰ ਭਾਰਤੀ ਦੇ ਬਰਾਬਰ ਅਧਿਕਾਰ ਹਨ।’ ਕਾਂਗਰਸ, ਨੈਸ਼ਨਲ ਕਾਨਫਰੰਸ ਤੇ ਪੀਪਲਜ਼ ਡੈਮੋਕਰੈਟਿਕ ਪਾਰਟੀ ਦਾ ਨਾਂ ਲਏ ਬਿਨਾਂ ਸ਼ਾਹ ਨੇ ਕਿਹਾ ਕਿ ਜੰਮੂ ਕਸ਼ਮੀਰ ’ਤੇ ਰਾਜ ਕਰਨ ਵਾਲੇ ਤਿੰਨ ਪਰਿਵਾਰਾਂ ਵੱਲੋਂ ਜਿੱਥੇ ਤਿੰਨ ਮੈਡੀਕਲ ਕਾਲਜ ਸਥਾਪਤ ਕੀਤੇ ਗਏ ਸਨ ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤ ਨਵੇਂ ਮੈਡੀਕਲ ਕਾਲਜ ਯਕੀਨੀ ਬਣਾਏ ਹਨ। ਉਨ੍ਹਾਂ ਕਿਹਾ, ‘ਪਹਿਲਾਂ 500 ਨੌਜਵਾਨ ਡਾਕਟਰ ਬਣ ਸਕਦੇ ਸਨ। ਹੁਣ ਇਨ੍ਹਾਂ ਨਵੇਂ ਮੈਡੀਕਲ ਕਾਲਜਾਂ ਤੋਂ ਦੋ ਹਜ਼ਾਰ ਨੌਜਵਾਨ ਡਾਕਟਰ ਬਣ ਸਕਦੇ ਹਨ। ਕਿਸੇ ਨੂੰ ਵੀ ਮੈਡੀਸਿਨ ਦੀ ਪੜ੍ਹਾਈ ਲਈ ਪਾਕਿਸਤਾਨ ਜਾਣ ਦੀ ਲੋੜ ਨਹੀਂ ਹੋਵੇਗੀ।’

ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਯੋਜਨਾਵਾਂ ਇਹ ਯਕੀਨੀ ਬਣਾਉਣਗੀਆਂ ਕਿ ਜੰਮੂ ਕਸ਼ਮੀਰ ਦੇਸ਼ ਦਾ ਸਭ ਤੋਂ ਵਿਕਸਤ ਸੂਬਾ ਹੋਵੇਗਾ। ਉਨ੍ਹਾਂ ਇਸ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਤੇ ਕਿਹਾ ਕਿ ਜੰਮੂ ਕਸ਼ਮੀਰ ਦੇ ਨੌਜਵਾਨ ਹੀ ਇਹ ਟੀਚਾ ਹਾਸਲ ਕਰਨ ਦੀ ਦਿਸ਼ਾ ਵੱਲ ਕੰਮ ਕਰ ਸਕਦੇ ਹਨ। ਇਸੇ ਦੌਰਾਨ ਸ਼ਾਹ ਨੇ ਜੰਮੂ ਕਸ਼ਮੀਰ ਦੇ ਸੈਰ ਸਪਾਟਾ ਵਿਭਾਗ ਵੱਲੋਂ ਡਲ ਝੀਲ ’ਚ ਕਰਵਾਏ ਗਏ ਹਾਊਸਬੋਟ ਸਮਾਗਮ ਦਾ ਉਦਘਾਟਨ ਕੀਤਾ ਅਤੇ ਸਮਾਗਮ ਦਾ ਆਨੰਦ ਮਾਣਿਆ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਅੱਜ ਆਪਣਾ ਜੰਮੂ ਕਸ਼ਮੀਰ ਦਾ ਦੌਰਾ ਵਧਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਉਹ ਪੁਲਵਾਮਾ ਜ਼ਿਲ੍ਹੇ ’ਚ ਸ਼ਹੀਦੀ ਸਮਾਰਕ ’ਤੇ ਸੀਆਰਪੀਐੱਫ ਜਵਾਨਾਂ ਨਾਲ ਰਾਤ ਬਿਤਾ ਸਕਦੇ ਹਨ। -ਪੀਟੀਆਈ

ਸ਼ਾਹ ਨੇ ਖੀਰ ਭਵਾਨੀ ਮੰਦਰ ’ਚ ਕੀਤੀ ਪੂਜਾ

ਸ੍ਰੀਨਗਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ’ਚ ਖੀਰ ਭਵਾਨੀ ਮੰਦਰ ’ਚ ਪੂਜਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਅੱਜ ਤੜਕੇ ਮੱਧ ਕਸ਼ਮੀਰ ਦੇ ਜ਼ਿਲ੍ਹੇ ਦੇ ਤੁੱਲਾਮੁੱਲਾ ਇਲਾਕੇ ’ਚ ਚਿਨਾਰ ਦੇ ਰੁੱਖਾਂ ਨਾਲ ਘਿਰੇ ਮੰਦਰ ਪੁੱਜੇ। ਰਵਾਇਤੀ ਕਸ਼ਮੀਰੀ ਫਿਰਨ ਪਹਿਨੇ ਸ਼ਾਹ ਨੇ ਮਾਤਾ ਰਾਗੰਨਿਆ ਦੇਵੀ ਦੇ ਮੰਦਰ ’ਚ ਪੂਜਾ ਕੀਤੀ। ਉਨ੍ਹਾਂ ਨਾਲ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੀ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ