ਦਿੱਲੀ ਵਿਚ ਸ਼ਨਿਚਰਵਾਰ ਤੋਂ ਵੀਕ ਐਂਡ ਕਰਫਿਊ

ਦਿੱਲੀ ਵਿਚ ਸ਼ਨਿਚਰਵਾਰ ਤੋਂ ਵੀਕ ਐਂਡ ਕਰਫਿਊ

ਨਵੀਂ ਦਿੱਲੀ, 15 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਕੌਮੀ ਰਾਜਧਾਨੀ ਦਿੱਲੀ ਵਿੱਚ ਸ਼ਨਿਚਰਵਾਰ ਤੋਂ ਵੀਕ ਐਂਡ ਕਰਫਿਊ ਲੱਗੇਗਾ। ਉਨ੍ਹਾਂ ਕਿਹਾ ਕਿ ਉਪ ਰਾਜਪਾਲ ਨਾਲ ਹੋਈ ਕਰੋਨਾਵਾਇਰਸ ਸਬੰਧੀ ਸਮੀਖਿਆ ਮੀਟਿੰਗ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਹੁਣ ਸਿਨੇਮਾ ਹਾਲ 30 ਫ਼ੀਸਦ ਸਮਰੱਥਾ ਨਾਲ ਚੱਲਣਗੇ, ਸਪਾਅ ਸੈਂਟਰ ਬੰਦ ਰਹਿਣਗੇ, ਰੈਸਟੋਰੈਂਟਾਂ ਵਿਚ ਬੈਠ ਕੇ ਖਾਣ ਦੀ ਇਜਾਜ਼ਤ ਨਹੀਂ ਹੋਵੇਗੀ ਤੇ ਸਿਰਫ਼ ਖਾਣਾ ਪੈਕ ਕਰਵਾ ਕੇ ਲਿਜਾਣ ਦੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਕਰੋਨਾ ਦੇ ਮਰੀਜ਼ਾਂ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਇਸ ਸਮੇਂ ਹਸਪਤਾਲਾਂ ਵਿਚ ਕਰੋਨਾ ਦੇ ਮਰੀਜ਼ਾਂ ਲਈ 500 ਤੋਂ ਵੱਧ ਬਿਸਤਰੇ ਖਾਲੀ ਪਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਬਿਸਤਰੇ ਖਾਲੀ ਹਨ ਉਹ ਉੱਥੇ ਹੀ ਇਲਾਜ ਕਰਵਾਉਣ। ਦਿੱਲੀ ਸਰਕਾਰ ਆਕਸੀਜਨ ਦੀ ਸਹੂਲਤ ਵਾਲੇ ਬੈੱਡ ਵਧਾਉਣ ’ਤੇ ਵਿਚਾਰ ਕਰ ਰਹੀ ਹੈ। ਵਿਆਹ ਸਮਾਰੋਹਾਂ ਲਈ ਕਰਫਿਊ ਪਾਸ ਦਿੱਤੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All