ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Video: ਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆ

ਮੁਰਮੂ ਤੇ ਮੋਦੀ ਵੱਲੋਂ ਨਵੇਂ ਸਾਲ ਦੀਆਂ ਵਧਾਈਆਂ
ਨਵੇਂ ਸਾਲ ਮੌੇਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਸ਼ਰਧਾਲੂ। -ਫੋਟੋ: ਵਿਸ਼ਾਲ ਕੁਮਾਰ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗਡ੍ਹ, 1 ਜਨਵਰੀ

Advertisement

ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ ਕੇ ਮੱਥਾ ਟੇਕਿਆ ਤੇ ਨਵੇਂ ਸਾਲ ਵਿਚ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਦਰਬਾਰ ਸਾਹਿਬ ਕੰਪਲੈਕਸ ਵਿਖੇ ਨਵਾਂ ਸਾਲ ਚੜ੍ਹਨ ਤੋਂ ਪਹਿਲਾਂ ਹੀ ਅਣਗਿਣਤ ਸ਼ਰਧਾਲੂ ਪੁੱਜੇ ਹੋਏ ਸਨ ਅਤੇ ਉਸ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਹੋਰ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਗਈ। ਇਸ ਮੌਕੇ ਸ਼ਹਿਰ ਭਰ ਵਿਚ ਪੁਲੀਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਉਧਰ ਸਿਡਨੀ ਤੋਂ ਮੁੰਬਈ ਤੇ ਨੈਰੋਬੀ ਤੱਕ ਕੁਲ ਆਲਮ ਦੇ ਭਾਈਚਾਰਿਆਂ ਨੇ ਆਤਿਸ਼ਬਾਜ਼ੀ ਤੇ ਬੜੇ ਚਾਵਾਂ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ। ਸ਼ਿਮਲਾ, ਧਰਮਸ਼ਾਲਾ ਅਤੇ ਮਨਾਲੀ ’ਚ ਵੀ ਲੋਕਾਂ ਨੇ ਨਵੇਂ ਸਾਲ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ।

ਇਸ ਦੌਰਾਨ ਦੇਸ਼ ਦੀਆਂ ਸਰਹੱਦਾਂ ਉੱਤੇ ਮਨ਼ਫੀ ਤਾਪਮਾਨ ਵਿਚ ਦੇਸ਼ ਦੀ ਰਾਖੀ ਕਰ ਰਹੇ ਭਾਰਤੀ ਫੌਜ ਦੇ ਜਵਾਨਾਂ ਨੇ ਵੀ ਦੇਸ਼ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ।

ਇਸ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ।

 

ਰਾਸ਼ਟਰਪਤੀ ਮੁਰਮੂ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਾਰਤ ਅਤੇ ਦੁਨੀਆ ਲਈ ਇੱਕ ਉੱਜਵਲ, ਵਧੇਰੇ ਸਮਾਵੇਸ਼ੀ ਅਤੇ ਟਿਕਾਊ ਭਵਿੱਖ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਨੂੰ ਨਵਿਆਉਣ ਲਈ ਕਿਹਾ।

 

ਉਧਰ ਸ੍ਰੀ ਮੋਦੀ ਨੇ ਐਕਸ ’ਤੇ ਇਕ ਸੁਨੇਹੇ ਵਿਚ ਕਿਹਾ, ‘‘ਹੈਪੀ 2025! ਇਹ ਨਵਾਂ ਸਾਲ ਹਰੇਕ ਲਈ ਨਵੇਂ ਮੌਕੇ, ਸਫ਼ਲਤਾ ਤੇ ਬੇਸ਼ੁਮਾਰ ਖੁਸ਼ੀਆਂ ਲੈ ਕੇ ਆਏ। ਹਰ ਕਿਸੇ ਨੂੰ ਚੰਗੀ ਸਿਹਤ ਤੇ ਖ਼ੁਸ਼ਹਾਲੀ ਦੀ ਬਖ਼ਸ਼ਿਸ਼ ਹੋਵੇ।’’ -ਪੀਟੀਆਈ

Advertisement
Show comments