
ਕੋਲਕਾਤਾ, 19 ਮਾਰਚ
ਕੋਲਕਾਤਾ ਦੇ ਟਾਲੀਗੰਜ ਇਲਾਕੇ ਵਿੱਚ ਅੱਜ ਸਵੇਰੇ ਇਕ ਫਿਲਮ ਸਟੂਡੀਓ ਵਿੱਚ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ ਲਗਪਗ 6 ਵਜੇ ਲੱਗੀ ਅਤੇ ਤਿੰਨ ਫਾਇਰ ਬ੍ਰਿਗੇਡ ਗੱਡੀਆਂ ਨੇ ਤਿੰਨ ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਅਤੇ ਅੱਗ ਲੱਗਣ ਦੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ