ਨਵੀਂ ਦਿੱਲੀ, 6 ਮਾਰਚ
ਭਾਜਪਾ ਨੇ ਕਿਸੇ ਸਮੇਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸੱਜਾ ਹੱਥ ਸਮਝੇ ਜਾਂਦੇ ਸੁਵੇਂਦੂ ਅਧਿਕਾਰੀ ਨੂੰ ਅੱਜ ਤ੍ਰਿਣਮੂਲ ਕਾਂਗਰਸ ਮੁਖੀ ਖ਼ਿਲਾਫ਼ ਨੰਦੀਗਰਾਮ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਸੁਵੇਂਦੂ ਅਧਿਕਾਰੀ ਟੀਐੱਮਸੀ ਛੱਡ ਕੇ ਪਿਛਲੇ ਸਾਲ ਦਸੰਬਰ ਵਿੱਚ ਭਾਜਪਾ ’ਚ ਸ਼ਾਮਲ ਹੋਇਆ ਸੀ। ਇਸ ਮਹੀਨੇ ਦੇ ਅਖ਼ੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਟੀਐੱਮਸੀ ਲਈ ਇਹ ‘ਕਰੋ ਜਾਂ ਮਰੋ’ ਦਾ ਮੁਕਾਬਲਾ ਬਣ ਗਿਆ ਹੈ। ਭਾਜਪਾ ਨੇ ਸੂਬਾ ਚੋਣਾਂ ਲਈ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਮਮਤਾ ਨੇ ਇੱਕ ਦਿਨ ਪਹਿਲਾਂ ਅਧਿਕਾਰੀ ਖ਼ਿਲਾਫ਼ ਚੋਣ ਲੜਨ ਦਾ ਐਲਾਨ ਕੀਤਾ ਸੀ।