ਪੱਛਮੀ ਬੰਗਾਲ ਦੇ ਰਾਜਪਾਲ ਵੱਲੋਂ ’ਵਰਸਿਟੀਆਂ ’ਤੇ ਅਧਿਕਾਰ ਲਈ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ
ਪੱਛਮੀ ਬੰਗਾਲ ਸਰਕਾਰ ਅਤੇ ਰਾਜ ਭਵਨ ਦਰਮਿਆਨ ਉਚੇਰੀ ਸਿੱਖਿਆ ਦੇ ਪ੍ਰਸ਼ਾਸਨ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਧਣ ਦੇ ਨਾਲ ਹੀ ਰਾਜਪਾਲ ਸੀਵੀ ਆਨੰਦ ਬੋਸ ਨੇ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਤੋਂ ਇਹ ਸਪੱਸ਼ਟ ਕਰਨ ਲਈ ਕਹਿਣਗੇ ਕਿ...
Advertisement
ਪੱਛਮੀ ਬੰਗਾਲ ਸਰਕਾਰ ਅਤੇ ਰਾਜ ਭਵਨ ਦਰਮਿਆਨ ਉਚੇਰੀ ਸਿੱਖਿਆ ਦੇ ਪ੍ਰਸ਼ਾਸਨ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਧਣ ਦੇ ਨਾਲ ਹੀ ਰਾਜਪਾਲ ਸੀਵੀ ਆਨੰਦ ਬੋਸ ਨੇ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਤੋਂ ਇਹ ਸਪੱਸ਼ਟ ਕਰਨ ਲਈ ਕਹਿਣਗੇ ਕਿ ਰਾਜ ਦੀਆਂ ਯੂਨੀਵਰਸਿਟੀਆਂ ਉੱਤੇ ਅੰਤਿਮ ਅਧਿਕਾਰ ਕੁਲਪਤੀ (ਰਾਜਪਾਲ) ਦਾ ਹੈ ਜਾਂ ਸੂਬਾ ਪ੍ਰਸ਼ਾਸਨ ਦਾ। ਇਹ ਕਦਮ ਬੋਸ ਅਤੇ ਸੂਬੇ ਅਧੀਨ ਚੱਲਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਵਿਚਾਲੇ ਇੱਥੇ ਰਾਜ ਭਵਨ ਵਿੱਚ ਹੋਈ ਇੱਕ ਮੀਟਿੰਗ ਤੋਂ ਬਾਅਦ ਉਠਾਇਆ ਜਾ ਰਿਹਾ ਹੈ। ਇਹ ਮੀਟਿੰਗ ਸੂਬੇ ਦੇ ਉਚੇਰੀ ਸਿੱਖਿਆ ਖੇਤਰ ਵਿੱਚ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਸੱਦੀ ਗਈ ਸੀ। ਮੀਟਿੰਗ ਵਿੱਚ ਨੌਂ ਉਪ ਕੁਲਪਤੀਆਂ ਨੇ ਸ਼ਿਰਕਤ ਕੀਤੀ ਜਦੋਂ ਕਿ ਬਹੁਤੇ ਹੋਰ ਗੈਰਹਾਜ਼ਰ ਸਨ। ਕਈ ਉਪ ਕੁਲਪਤੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿਭਾਗ ਵੱਲੋਂ ਅੜਿੱਕਿਆਂ ਦਾ ਸਾਹਮਣਾ ਕਰਨਾ ਪਿਆ।
Advertisement
Advertisement