DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਛਮੀ ਬੰਗਾਲ: ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਸਮਾਪਤ

ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ
  • fb
  • twitter
  • whatsapp
  • whatsapp
Advertisement

ਕੋਲਕਾਤਾ, 21 ਅਕਤੂਬਰ

ਇਥੋਂ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੀ ਟਰੇਨੀ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ਵਿਚ ਇਨਸਾਫ ਲੈਣ ਲਈ ਜੂਨੀਅਰ ਡਾਕਟਰਾਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਸੀ ਪਰ ਇਨ੍ਹਾਂ ਡਾਕਟਰਾਂ ਦੇ ਵਫਦ ਨੇ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਤੋਂ ਬਾਅਦ ਇਹ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਇਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਉਹ ਸੰਘਰਸ਼ ਦੂਜੇ ਤਰੀਕੇ ਨਾਲ ਜਾਰੀ ਰੱਖਣਗੇ।

Advertisement

ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਤੋਂ ਕੁਝ ਘੰਟਿਆਂ ਬਾਅਦ ਅੰਦੋਲਨਕਾਰੀ ਜੂਨੀਅਰ ਡਾਕਟਰਾਂ ਨੇ ਆਪਣੀ ਕਈ ਹਫ਼ਤਿਆਂ ਤੋਂ ਜਾਰੀ ਭੁੱਖ ਹੜਤਾਲ ਵਾਪਸ ਲੈ ਲਈ। ਡਾਕਟਰਾਂ ਨੇ 22 ਅਕਤੂਬਰ ਨੂੰ ਸੂਬੇ ਦੇ ਹਸਪਤਾਲਾਂ ਵਿੱਚ ਕੀਤੀ ਜਾਣ ਵਾਲੀ ਹੜਤਾਲ ਵੀ ਮੁਲਤਵੀ ਕਰ ਦਿੱਤੀ ਹੈ। ਡਾਕਟਰਾਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਕੁਝ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਜ਼ਰੂਰ ਮਿਲਿਆ ਹੈ ਪਰ ਸਰਕਾਰ ਦੇ ਇਰਾਦੇ ਨੇਕ ਨਹੀਂ ਲਗ ਰਹੇ ਹਨ। ਜੂਨੀਅਰ ਡਾਕਟਰ ਦੇਬਾਸ਼ੀਸ਼ ਹਲਦਰ ਨੇ ਕਿਹਾ ਕਿ ਇਹ ਫੈਸਲਾ ਡਾਕਟਰਾਂ ਦੀ ਜਨਰਲ ਬਾਡੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਹੋਰ ਡਾਕਟਰਾਂ ਨੇ ਕਿਹਾ ਕਿ ਮਰਨ ਵਰਤ ’ਤੇ ਬੈਠੇ ਕਈ ਡਾਕਟਰਾਂ ਦੀ ਸਿਹਤ ਵਿਗੜਨ ਤੇ ਪੀੜਤਾ ਦੇ ਮਾਪਿਆਂ ਨੇ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ ਜਿਸ ਕਰ ਕੇ ਜੂਨੀਅਰ ਡਾਕਟਰਾਂ ਨੇ ਹਾਲ ਦੀ ਘੜੀ ਸੰਘਰਸ਼ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਪੀਟੀਆਈ

Advertisement
×