
ਕੋਲਕਾਤਾ, 21 ਫਰਵਰੀ
ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ। ਅੱਜ ਕੋਲਾ ਤਸਕਰੀ ਦੇ ਮਾਮਲੇ ਵਿੱਚ ਤ੍ਰਿਣਮੂਲ ਕਾਂਗਰਸ ਦੇ ਨੇਤਾ ਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੇ ਪਰਿਵਾਰ ਦੇ ਮੈਂਬਰਾਂ ਨੂੰ ਨੋਟਿਸ ਦੇਣ ਲਈ ਸੀਬੀਆਈ ਟੀਮ ਅੱਜ ਉਨ੍ਹਾਂ ਦੇ ਘਰ ਪੁੱਜੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਦੀ ਪਤਨੀ ਨੂੰ ਸੰਮਨ ਭੇਜਿਆ ਹੈ। ਇਸ ਤੋਂ ਪਹਿਲਾਂ ਅਭਿਸ਼ੇਕ ਦੀ ਸ਼ਿਕਾਇਤ ’ਤੇ ਵਿਸ਼ੇਸ਼ ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਣਹਾਨੀ ਮਾਮਲੇ ਵਿੱਚ 22 ਫਰਵਰੀ ਨੂੰ ਖੁ਼ਦ ਜਾਂ ਵਕੀਲ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸੇ ਦੌਰਾਨ ਕੋਲਾ ਤਸਕਰੀ ਮਾਮਲੇ ਦੇ ਸਬੰਧ ’ਚ ਸੀਬੀਆਈ ਵੱਲੋਂ ਅਭਿਸ਼ੇਕ ਬੈਨਰਜੀ ਦੀ ਇੱਕ ਨਜ਼ਦੀਕੀ ਰਿਸ਼ਤੇਦਾਰ ਮੇਨਕਾ ਗੰਭੀਰ ਨੂੰ ਵੀ ਦੱਖਣੀ ਕੋਲਕਾਤਾ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਨੋਟਿਸ ਦਿੱਤਾ ਗਿਆ। ਜਾਂਚ ਏਜੰਸੀ ਵੱਲੋਂ ਨੋਟਿਸ ਦੇ ਕੇ ਮੇਨਕਾ ਗੰਭੀਰ ਨੂੰ 22 ਫਰਵਰੀ ਨੂੰ ਤਲਬ ਕੀਤਾ ਗਿਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ