ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੱਛਮੀ ਬੰਗਾਲ: ਦੋ ਧਿਰਾਂ ਵਿਚਕਾਰ ਹਿੰਸਕ ਝੜਪ, 29 ਗ੍ਰਿਫ਼ਤਾਰ

ਕਈ ਪੁਲੀਸ ਕਰਮਚਾਰੀ ਜ਼ਖਮੀ ਅਤੇ ਵਾਹਨ ਨੁਕਸਾਨੇ
Advertisement

ਕੋਲਕਾਤਾ, 12 ਜੂਨ

ਪੱਛਮੀ ਬੰਗਾਲ ਦੇ ਦੱਖਣੀ 24 ਪਰਗਣਾ ਜ਼ਿਲ੍ਹੇ ’ਚ ਦੋ ਧਿਰਾਂ ਵਿਚਕਾਰ ਹੋਈ ਹਿੰਸਕ ਝੜਪ ਦੇ ਸਬੰਧ ’ਚ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡਾਇਮੰਡ ਹਾਰਬਰ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਲਾਤ ਹੁਣ ਕਾਬੂ ਹੇਠ ਹਨ। ਰਵਿੰਦਰਨਗਰ ਪੁਲੀਸ ਸਟੇਸ਼ਨ ਅਧੀਨ ਮਹੇਸ਼ਤਲਾ ਵਿਖੇ ਬੁੱਧਵਾਰ ਨੂੰ ਦੋ ਧਿਰਾਂ ਵਿਚਕਾਰ ਟਕਰਾਅ ਹੋਇਆ ਸੀ।

Advertisement

ਪੁਲੀਸ ਨੇ ਹੋਰ ਦੱਸਿਆ ਕਿ ਖੇਤਰ ’ਚ ਸ਼ਾਂਤੀ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਲਾਗੂ ਕੀਤੀ ਗਈ ਹੈ। ਇਹ ਝੜਪ ਇੱਕ ਦੁਕਾਨ ਨੂੰ ਲੈ ਕੇ ਹੋਈ ਸੀ ਪਰ ਬਾਅਦ ਵਿੱਚ ਤਣਾਅ ਵਧ ਗਿਆ। ਨਤੀਜੇ ਵਜੋਂ ਕਈ ਪੁਲੀਸ ਕਰਮਚਾਰੀ ਜ਼ਖਮੀ ਹੋ ਗਏ ਅਤੇ ਹਿੰਸਕ ਭੀੜ ਵੱਲੋਂ ਕਈ ਵਾਹਨਾਂ ਦੀ ਭੰਨ-ਤੋੜ ਕੀਤੀ ਗਈ।

ਇਸ ਦੌਰਾਨ ਭਾਰੀ ਪੁਲੀਸ ਫੋਰਸ ਤਾਇਨਾਤ ਕਰਨੀ ਪਈ ਅਤੇ ਸਿਆਸੀ ਖਿੱਚੋਤਾਣ ਸ਼ੁਰੂ ਹੋ ਗਈ। ਭਾਜਪਾ ਨੇ ਹਿੰਸਾ ਪ੍ਰਭਾਵਿਤ ਇਲਾਕੇ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ, ਜਦੋਂ ਕਿ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਭਾਜਪਾ 'ਤੇ ਸਥਾਨਕ ਮੁੱਦੇ ਦਾ ਸਿਆਸੀਕਰਨ ਕਰਨ ਦੇ ਦੋਸ਼ ਲਗਾਏ ਹਨ। -ਪੀਟੀਆਈ

Advertisement