DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

West Bengal ਦੀ ਪਹਿਲੀ BJP ਸਰਕਾਰ 9 ਮਈ ਨੂੰ ਚੁੱਕੇਗੀ ਸਹੁੰ; PM ਮੋਦੀ ਅਤੇ ਸ਼ਾਹ ਦੇ ਸ਼ਾਮਲ ਹੋਣ ਦੀ ਸੰਭਾਵਨਾ

ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੀ ਪਹਿਲੀ ਸਰਕਾਰ 9 ਮਈ ਨੂੰ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਸਹੁੰ ਚੁੱਕੇਗੀ। ਇਹ ਇਸ ਪੂਰਬੀ ਸੂਬੇ ਵਿੱਚ ਇੱਕ ਨਵੇਂ 'ਭਗਵੇਂ ਯੁੱਗ' ਦੀ ਸ਼ੁਰੂਆਤ ਹੋਵੇਗੀ, ਕਿਉਂਕਿ ਦੇਸ਼ ਦੀ ਇਹ ਵੱਡੀ ਸਿਆਸੀ ਤਾਕਤ ਲੰਮੇ...

  • fb
  • twitter
  • whatsapp
  • whatsapp
Advertisement

ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੀ ਪਹਿਲੀ ਸਰਕਾਰ 9 ਮਈ ਨੂੰ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਸਹੁੰ ਚੁੱਕੇਗੀ। ਇਹ ਇਸ ਪੂਰਬੀ ਸੂਬੇ ਵਿੱਚ ਇੱਕ ਨਵੇਂ 'ਭਗਵੇਂ ਯੁੱਗ' ਦੀ ਸ਼ੁਰੂਆਤ ਹੋਵੇਗੀ, ਕਿਉਂਕਿ ਦੇਸ਼ ਦੀ ਇਹ ਵੱਡੀ ਸਿਆਸੀ ਤਾਕਤ ਲੰਮੇ ਸਮੇਂ ਤੋਂ ਬੰਗਾਲ ਦੀ ਸੱਤਾ ਤੋਂ ਦੂਰ ਰਹੀ ਸੀ।

ਹਾਲਾਂਕਿ ਇਹ ਅਜੇ ਵੀ ਇੱਕ ਵੱਡਾ ਸਵਾਲ ਹੈ ਕਿ ਅਗਲਾ ਮੁੱਖ ਮੰਤਰੀ ਕੌਣ ਬਣੇਗਾ, ਪਰ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਨੂੰ ਇਸ ਦੌੜ ਵਿੱਚ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ, ਸੂਬਾ ਭਾਜਪਾ ਪ੍ਰਧਾਨ ਸਮਿਕ ਭੱਟਾਚਾਰੀਆ, ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਅਤੇ ਸਾਬਕਾ ਰਾਜ ਸਭਾ ਮੈਂਬਰ ਸਵਪਨ ਦਾਸਗੁਪਤਾ ਦੇ ਨਾਂ ਵੀ ਮੁੱਖ ਮੰਤਰੀ ਦੀ ਚਰਚਾ ਵਿੱਚ ਸ਼ਾਮਲ ਹਨ।

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ, ਕਈ ਕੇਂਦਰੀ ਮੰਤਰੀਆਂ ਅਤੇ ਭਾਜਪਾ ਤੇ ਐੱਨ ਡੀ ਏ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।

Advertisement

ਪਾਰਟੀ ਦੇ ਸੂਬਾ ਪ੍ਰਧਾਨ ਭੱਟਾਚਾਰੀਆ ਨੇ ਬੁੱਧਵਾਰ ਨੂੰ ਐਲਾਨ ਕੀਤਾ, "ਨਵੀਂ ਭਾਜਪਾ ਸਰਕਾਰ 9 ਮਈ ਨੂੰ ਸਵੇਰੇ 10 ਵਜੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਸਹੁੰ ਚੁੱਕੇਗੀ।"

ਸ਼ੁਭੇਂਦੂ ਅਧਿਕਾਰੀ ਨੇ ਨੰਦੀਗ੍ਰਾਮ ਵਿੱਚ ਹਨੂੰਮਾਨ ਜੀ ਦੀ ਮੂਰਤੀ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਭਾਜਪਾ ਵਰਕਰਾਂ ਨੂੰ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਨੇ ਸੂਬੇ ਵਿੱਚ ਪਾਰਟੀ ਨੂੰ ਸੱਤਾ 'ਚ ਲਿਆਉਣ ਦੇ ਲੰਮੇ ਸੰਘਰਸ਼ ਦੌਰਾਨ ਸਿਆਸੀ ਹਿੰਸਾ ਵਿੱਚ ਆਪਣੀਆਂ ਜਾਨਾਂ ਗਵਾਈਆਂ।

ਅਧਿਕਾਰੀ ਨੇ ਕਿਹਾ, "ਅਸੀਂ ਇਸ ਤਰ੍ਹਾਂ ਕੰਮ ਕਰਾਂਗੇ ਕਿ ਬੰਗਾਲ ਵਿੱਚ ਭਾਜਪਾ ਸਰਕਾਰ 100 ਸਾਲਾਂ ਤੱਕ ਰਹੇ," ਉਨ੍ਹਾਂ ਨੇ ਉਮੀਦ ਜਤਾਈ ਕਿ ਭਵਿੱਖ ਦੀਆਂ ਚੋਣਾਂ ਵਿੱਚ ਭਾਜਪਾ ਦੀ ਵੋਟ ਹਿੱਸੇਦਾਰੀ ਮੌਜੂਦਾ 46 ਫੀਸਦੀ ਤੋਂ ਵਧ ਕੇ 60 ਫੀਸਦੀ ਹੋ ਜਾਵੇਗੀ।

Advertisement
×