ਨਵੀਂ ਦਿੱਲੀ, 20 ਅਪਰੈਲ
ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਕੇਂਦਰੀ ਮੰਤਰੀ ਨੇ ਟਵੀਟ ਕਰ ਕੇ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨੇ ਕੁਝ ਸਮਾਂ ਪਹਿਲਾਂ ਹੀ ਏਮਜ਼ ਤੋਂ ਕਰੋਨਾ ਵੈਕਸੀਨ ਦੀ ਡੋਜ਼ ਲਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵਿਚ ਕਰੋਨਾ ਦੇ ਲੱਛਣ ਪਾਏ ਗਏ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ। -ਪੀਟੀਆਈ