ਪੰਜਾਬ ’ਚ ਕਣਕ ਦੀ ਖਰੀਦ ਪਹਿਲੀ ਅਪਰੈਲ ਤੋਂ, ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ
ਜੋਗਿੰਦਰ ਸਿੰਘ ਮਾਨ ਮਾਨਸਾ, 30 ਮਾਰਚ ਪੰਜਾਬ ਵਿਚ ਪਹਿਲੀ ਅਪਰੈਲ ਤੋਂ ਆਰੰਭ ਹੋ ਰਹੀ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ। ਦੂਜੇ ਪਾਸੇ ਮੌਸਮ ਵਿਚ ਆਈ ਅਚਾਨਕ ਖਰਾਬੀ ਕਾਰਨ ਇਸ ਵਾਰ ਕਣਕ...
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 30 ਮਾਰਚ
Advertisement
ਪੰਜਾਬ ਵਿਚ ਪਹਿਲੀ ਅਪਰੈਲ ਤੋਂ ਆਰੰਭ ਹੋ ਰਹੀ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ।
ਦੂਜੇ ਪਾਸੇ ਮੌਸਮ ਵਿਚ ਆਈ ਅਚਾਨਕ ਖਰਾਬੀ ਕਾਰਨ ਇਸ ਵਾਰ ਕਣਕ ਦੀ ਵਾਢੀ ਪਛੜਨ ਦੀ ਸੰਭਾਵਨਾ ਹੈ। ਮਾਨਸਾ ਦੇ ਜ਼ਿਲ੍ਹਾ ਉਪ ਮੰਡੀ ਅਫਸਰ ਜੈ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਖਰੀਦ ਦੇ ਬੰਦੋਬਸਤ ਪੂਰੇ ਕੀਤੇ ਜਾ ਚੁੱਕੇ ਹਨ। ਇਸ ਵਾਰ ਕਣਕ ਦਾ ਭਾਅ 2275 ਰੁਪਏ ਪ੍ਰਤੀ ਕੁਇੰਟਲ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਅਨਾਜ ਮੰਡੀਆਂ ਦੀ ਸਫਾਈ ਕਰਵਾਈ ਜਾ ਚੁੱਕੀ ਹੈ।
Advertisement
×