DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

When will PM speak up ਟਰੰਪ ਵੱਲੋਂ 13 ਵਾਰ ਵਿਚੋਲਗੀ ਦਾ ਦਾਅਵਾ, ਮੋਦੀ ਕਦੋਂ ਬੋਲਣਗੇ: ਜੈਰਾਮ ਰਮੇਸ਼

ਨਵੀਂ ਦਿੱਲੀ, 14 ਜੂਨ ਕਾਂਗਰਸ ਨੇ ਅੱਜ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਫੌਜੀ ਸੰਘਰਸ਼ ਰੁਕਵਾਉਣ ਦਾ ਦਾਅਵਾ ਪਿਛਲੇ 34 ਦਿਨਾਂ ਵਿੱਚ 13 ਵਾਰ ਕੀਤਾ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬਾਰੇ ਕਦੋਂ ਬੋਲਣਗੇ।...
  • fb
  • twitter
  • whatsapp
  • whatsapp
featured-img featured-img
ਜੈਰਾਮ ਰਮੇਸ਼
Advertisement

ਨਵੀਂ ਦਿੱਲੀ, 14 ਜੂਨ

ਕਾਂਗਰਸ ਨੇ ਅੱਜ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਫੌਜੀ ਸੰਘਰਸ਼ ਰੁਕਵਾਉਣ ਦਾ ਦਾਅਵਾ ਪਿਛਲੇ 34 ਦਿਨਾਂ ਵਿੱਚ 13 ਵਾਰ ਕੀਤਾ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬਾਰੇ ਕਦੋਂ ਬੋਲਣਗੇ।

Advertisement

ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ‘ਐਕਸ’ ਉੱਤੇ ਪੋਸਟ ਕੀਤਾ, ‘‘ਅੱਜ ਰਾਸ਼ਟਰਪਤੀ ਟਰੰਪ 79 ਸਾਲ ਦੇ ਹੋ ਗਏ ਹਨ। 10 ਮਈ 2025 ਅਤੇ 13 ਜੂਨ 2025 ਵਿਚਾਲੇ 34 ਦਿਨਾਂ ਵਿੱਚ ਉਨ੍ਹਾਂ ਨੇ ਤਿੰਨ ਵੱਖ ਵੱਖ ਦੇਸ਼ਾਂ ਵਿੱਚ 13 ਵੱਖ ਵੱਖ ਮੌਕਿਆਂ ’ਤੇ ਜਨਤਕ ਤੌਰ ’ਤੇ ਕਿਹਾ ਕਿ ਉਨ੍ਹਾਂ ਨੇ ਅਮਰੀਕਾ ਨਾਲ ਵਪਾਰ ਦੇ ਮੁੱਦੇ ਦਾ  ਇਸਤੇਮਾਲ ਕਰ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਕਰਵਾਈ ਹੈ। ਬਿਨਾ ਸ਼ੱਕ, ਉਨ੍ਹਾਂ ਨੇ ਦੋਵੇਂ ਦੇਸ਼ਾਂ ਦੀ ਬਰਾਬਰ ਸ਼ਲਾਘਾ ਕੀਤੀ।’’ ਉਨ੍ਹਾਂ ਸਵਾਲ ਕੀਤਾ, ‘‘ਨਰਿੰਦਰ ਮੋਦੀ, ਤੁਸੀਂ ਕਦੋਂ ਬੋਲੋਗੇ?’’ ਭਾਰਤੀ ਹਥਿਆਰਬੰਦ ਬਲਾਂ ਨੇ 6 ਮਈ ਰਾਤ ਨੂੰ ‘ਅਪਰੇਸ਼ਨ ਸਿੰਧੂਰ’ ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਸਥਿਤ ਕਈ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋਵੇਂ ਦੇਸ਼ਾਂ ਵਿਚਾਲੇ ਫੌਜੀ ਸੰਘਰਸ਼ ਹੋਇਆ ਅਤੇ 10 ਮਈ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ-ਪਾਕਿਸਤਾਨ ਦਰਮਿਆਨ ਜੰਗਬੰਦੀ ਹੋਣ ਦੀ ਸੂਚਨਾ ਦਿੱਤੀ। ਹਾਲਾਂਕਿ, ਭਾਰਤ ਨੇ ਸਪੱਸ਼ਟ ਕੀਤਾ ਸੀ ਕਿ ਇਸ ਵਿੱਚ ਕਿਸੇ ਤੀਜੀ ਧਿਰ ਦੀ ਵਿਚੋਲਗੀ ਨਹੀਂ ਸੀ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਮਿਲਟਰੀ ਅਪਰੇਸ਼ਨਜ਼ (DGMO) ਵੱਲੋਂ ਅਪੀਲ ਕੀਤੇ ਜਾਣ ਤੋਂ ਬਾਅਦ ਫੌਜੀ ਕਾਰਵਾਈ ਰੋਕੀ ਗਈ ਹੈ। -ਪੀਟੀਆਈ

Advertisement
×