ਨਵੀਂ ਦਿੱਲੀ, 23 ਅਗਸਤ
ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਨੇ ਐਤਵਾਰ ਨੂੰ ਕਿਹਾ ਹੈ ਕਿ ਰਾਸ਼ਟਰੀ ਲੋਕਤੰਤਰ ਗਠਜੋੜ (ਐੱਨਡੀਏ) ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਿੱਚ ਚੋਣ ਜਿੱਤੇਗਾ। ਬਿਹਾਰ ਭਾਜਪਾ ਪ੍ਰਦੇਸ਼ ਕਾਰਜਕਾਰੀ ਦੀ ਦੋ ਰੋਜ਼ਾ ਡਿਜੀਟਲ ਬੈਠਕ ਦੀ ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਨੱਢਾ ਨੇ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਰਾ ਵਿੱਚ ਜਨਤਾ ਦਲ ਯੂ, ਲੋਜਪਾ ਤੇ ਭਾਜਪਾ ਜਦੋਂ ਵੀ ਰਲ ਕੇ ਲੜੇ ਉਦੋਂ ਉਨ੍ਹਾਂ ਨੇ ਜਿੱਤ ਹਾਸਲ ਕੀਤੀ ਤੇ ਇਸ ਵਾਰ ਵੀ ਅਜਿਹਾ ਹੋਵੇਗਾ।