ਹਿਮਾਚਲ ਪ੍ਰਦੇਸ਼ ਦਾ ਕੌਣ ਬਣੇਗਾ ਮੁੱਖ ਮੰਤਰੀ? ਸਾਰੇ ਧੜੇ ਲਗਾ ਰਹੇ ਨੇ ਜ਼ੋਰ, ਕੇਂਦਰੀ ਨਿਗਰਾਨ ਹਾਲੇ ਸ਼ਿਮਲਾ ’ਚ ਟਿਕਣਗੇ ਹੋਰ : The Tribune India

ਹਿਮਾਚਲ ਪ੍ਰਦੇਸ਼ ਦਾ ਕੌਣ ਬਣੇਗਾ ਮੁੱਖ ਮੰਤਰੀ? ਸਾਰੇ ਧੜੇ ਲਗਾ ਰਹੇ ਨੇ ਜ਼ੋਰ, ਕੇਂਦਰੀ ਨਿਗਰਾਨ ਹਾਲੇ ਸ਼ਿਮਲਾ ’ਚ ਟਿਕਣਗੇ ਹੋਰ

ਹਿਮਾਚਲ ਪ੍ਰਦੇਸ਼ ਦਾ ਕੌਣ ਬਣੇਗਾ ਮੁੱਖ ਮੰਤਰੀ? ਸਾਰੇ ਧੜੇ ਲਗਾ ਰਹੇ ਨੇ ਜ਼ੋਰ, ਕੇਂਦਰੀ ਨਿਗਰਾਨ ਹਾਲੇ ਸ਼ਿਮਲਾ ’ਚ ਟਿਕਣਗੇ ਹੋਰ

ਪ੍ਰਤਿਭਾ ਸਿੰਘ ਤੇ ਸੁਖਵਿੰਦਰ ਸੁੱਖੂ ਦੀ ਫਾਈਲ ਫੋਟੋ।

ਪ੍ਰਤਿਭਾ ਚੌਹਾਨ

ਸ਼ਿਮਲਾ, 10 ਦਸੰਬਰ

ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਵਾਲੇ ਕਾਂਗਰਸ ਨਿਗਰਾਨਾਂ ਦੇ ਅੱਜ ਦਿੱਲੀ ਪਰਤਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਅਹੁਦੇ ਦਾ ਦਾਅਵਾ ਕਰਨ ਵਾਲੇ ਵੱਖ-ਵੱਖ ਧੜਿਆਂ ਵਿਚਕਾਰ ਸਹਿਮਤੀ ਬਣਾਉਣ ਦੀਆਂ ਕੋਸ਼ਿਸ਼ਾਂ ਹਾਲੇ ਸਿਰੇ ਨਹੀਂ ਚੜ੍ਹੀਆਂ। ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਚਾਰ ਵਾਰ ਵਿਧਾਇਕ ਰਹੇ ਸੁਖਵਿੰਦਰ ਸਿੰਘ ਸੁੱਖੂ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਸਖ਼ਤ ਵਿਰੋਧ ਕਰ ਰਹੀ ਹੈ। ਉਨ੍ਹਾਂ ਨੇ ਬਘੇੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਹਿਮਾਚਲ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਦੀ ਹਾਜ਼ਰੀ ਵਿੱਚ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸੀਨੀਅਰ ਆਗੂ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਦੇ ਨਾਂ 'ਤੇ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਟੀਮ ਦੇ ਦਿੱਲੀ ਪਰਤਣ ਦੀ ਸੰਭਾਵਨਾ ਨਹੀਂ ਹੈ। ਪਾਰਟੀ ਸੂਤਰਾਂ ਨੇ ਕਿਹਾ ਕਿ ਜੇ ਪ੍ਰਤਿਭਾ ਨੂੰ ਪਾਰਟੀ ਦਾ ਪੱਖ ਨਹੀਂ ਮਿਲਿਆ ਤਾਂ ਉਹ ਆਪਣੇ ਬੇਟੇ ਵਿਕਰਮਾਦਿੱਤਿਆ ਸਿੰਘ ਲਈ ਉਪ ਮੁੱਖ ਮੰਤਰੀ ਦੇ ਅਹੁਦੇ ਲਈ ‘ਸੌਦੇਬਾਜ਼ੀ’ ਕਰੇਗੀ। ਉਹ ਸ਼ਿਮਲਾ (ਦਿਹਾਤੀ) ਹਲਕੇ ਤੋਂ ਦੂਜੀ ਵਾਰ ਜਿੱਤੇ ਹਨ। ਕਾਂਗਰਸ ਹਾਈਕਮਾਂਡ ਮੰਡੀ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਦਾ ਸਾਹਮਣਾ ਕਰਨ ਤੋਂ ਟਾਲਾ ਵੱਟ ਰਹੀ ਹੈ ਕਿਉਂਕਿ ਜੇ ਪ੍ਰਤਿਭਾ ਨੂੰ ਮੁੱਖ ਮੰਤਰੀ ਬਣਾਇਆ ਜਾਂਦਾ ਹੈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵਿਧਾਇਕ ਚੁਣਿਆ ਜਾਵੇਗਾ ਤੇ ਮੰਡੀ ਦੀ ਲੋਕ ਸਭਾ ਸੀਟ ਖਾਲੀ ਹੋ ਜਾਵੇਗੀ। ਪ੍ਰਤਿਭਾ ਕੈਂਪ ਮੁੱਖ ਮੰਤਰੀ ਦੇ ਅਹੁਦੇ ਲਈ ਮੁਕੇਸ਼ ਅਗਨੀਹੋਤਰੀ ਦੇ ਦਾਅਵੇ ਦਾ ਸਮਰਥਨ ਕਰੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All